02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਲਾਇਨਜ਼ ਕਲੱਬ ਸਟਾਰ ਨੇ ਆਰਿਆ ਪ੍ਰਾਇਮਰੀ ਸਕੂਲ ਨੂੰ ਗੋਦ ਲੈ ਕੇ 2 ਬੱਚਿਆਂ ਦੀ ਸਾਲਾਨਾ ਫੀਸ ਭਰੀ * ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਤੇ ਸਕੂਲ ਦੀਆਂ ਮੁੱਖ ਲੋੜਾਂ ਪੂਰੀਆਂ ਕਰਨ ਦਾ ਕਰਾਂਗੇ ਯਤਨ-ਰਣਬੀਰ ਵਾਲੀਆ

Ad Position 21
No active advertisement
ਅਜੀਤ ਡੈਸਕ 31-07-2026
ਪਠਾਨਕੋਟ, 30 ਜੁਲਾਈ (ਸੁਮਿਤ)-ਪਠਾਨਕੋਟ ਦੇ ਅੰਦਰੂਨ ਬਾਜ਼ਾਰ ਸਥਿਤ ਆਰਿਆ ਪ੍ਰਾਈਮਰੀ ਸਕੂਲ ’ਚ ਲਾਇਨਜ਼ ਕਲੱਬ ਪਠਾਨਕੋਟ ਸਟਾਰ ਵਲੋਂ ਚਾਰਟਰ ਪ੍ਰਧਾਨ ਲਾਇਨ ਰਣਬੀਰ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪ੍ਰੋਜੈਕਟ ਚੇਅਰਮੈਨ ਅਮਨਦੀਪ ਸਿੰਘ ਘਈ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ, ਜਦਕਿ ਮੁੱਖ ਮਹਿਮਾਨ ਵਜੋਂ ਰੀਜਨ ਚੇਅਰਮੈਨ ਲਾਇਨ ਰਿਤੇਸ਼ ਮਹਾਜਨ ਨੇ ਸ਼ਿਰਕਤ ਕੀਤੀ । ਰੀਜਨ ਚੇਅਰਮੈਨ ਦੀ ਮੌਜੂਦਗੀ ’ਚ ਲਾਇਨਜ਼ ਕਲੱਬ ਸਟਾਰ ਦੇ ਪ੍ਰਧਾਨ ਰਣਬੀਰ ਸਿੰਘ ਵਾਲੀਆ ਨੇ ਕਲੱਬ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਆਰਿਆ ਪ੍ਰਾਈਮਰੀ ਸਕੂਲ ਨੂੰ ਗੋਦ ਲੈਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਲੱਬ ਹਰ ਮਹੀਨੇ ਵੱਖ-ਵੱਖ ਪ੍ਰੋਜੈਕਟਾਂ ਰਾਹੀਂ ਸਕੂਲ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕਰੇਗਾ ਅਤੇ ਸਕੂਲ ਦੀਆਂ ਮੁੱਖ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਪੂਰਾ ਕਰਨ ਲਈ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਲਾਇਨਜ਼ ਕਲੱਬ ਸਟਾਰ ਵਲੋਂ ਸਕੂਲ ਦੀ ਮੈਡਮ ਇੰਦੂ ਬਾਲਾ ਅਤੇ ਸਟਾਫ ਦੀ ਹਾਜ਼ਰੀ ਵਿਚ 3100 ਰੁਪਏ ਦੀ ਨਕਦ ਸਹਾਇਤਾ ਭੇਟ ਕੀਤੀ ਗਈ। ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਕਿ ਹਰ ਮਹੀਨੇ ਦੋ ਲੋੜਵੰਦ ਬੱਚਿਆਂ ਦੀ ਸਾਲਾਨਾ ਫੀਸ ਕਲੱਬ ਵਲੋਂ ਭਰੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵਿਚ ਬੱਚਿਆਂ ਦੀਆਂ ਸੁਵਿਧਾਵਾਂ ਲਈ ਵੀ ਵੱਖ-ਵੱਖ ਪ੍ਰੋਜੈਕਟਾਂ ਰਾਹੀਂ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਰਣਬੀਰ ਸਿੰਘ ਵਾਲੀਆ ਨੇ ਪ੍ਰੋਜੈਕਟ ਚੇਅਰਮੈਨ ਅਮਨਦੀਪ ਸਿੰਘ ਘਈ ਦੀ ਵੀ ਸ਼ਲਾਘਾ ਕੀਤੀ । ਮੁੱਖ ਮਹਿਮਾਨ ਰੀਜਨ ਚੇਅਰਮੈਨ ਰਿਤੇਸ਼ ਮਹਾਜਨ ਨੇ ਲਾਇਨਜ਼ ਕਲੱਬ ਸਟਾਰ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਪ੍ਰਸ਼ੰਸਾ ਕੀਤੀ । ਸਕੂਲ ਦੀਆਂ ਮੈਡਮ ਇੰਦੂ, ਵੀਨਾ, ਨੰਦਨਾ, ਮੇਘਾ ਸ਼ਰਮਾ ਤੇ ਪਵਨਾ ਨੇ ਲਾਇਨਜ਼ ਕਲੱਬ ਸਟਾਰ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਆਸ ਪ੍ਰਗਟਾਈ ਕਿ ਕਲੱਬ ਭਵਿੱਖ ਵਿਚ ਵੀ ਸਕੂਲ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਇਸੇ ਤਰ੍ਹਾਂ ਹਰ ਸੰਭਵ ਸਹਿਯੋਗ ਦਿੰਦਾ ਰਹੇਗਾ । ਇਸ ਮੌਕੇ ਸਕੱਤਰ ਐਮ.ਜੇ.ਐਫ. ਹਰਜੀਤ ਸਿੰਘ, ਖਜ਼ਾਨਚੀ ਡਾ: ਪ੍ਰਦੀਪ ਖੋਸਲਾ, ਪੀ.ਆਰ.ਓ. ਲਾਇਨ ਰਾਜੇਸ਼ ਵਰਮਾ, ਵਾਈਸ ਪ੍ਰਧਾਨ ਐਮ.ਜੇ.ਐਫ. ਲਾਇਨ ਇੰਦਰਜੋਤ ਸਿੰਘ, ਲਾਇਨ ਕਰਨਜੀਤ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਫੂਡ ਸਪਲਾਈ ਇੰਸਪੈਕਟਰ ਯੂਨੀਅਨ ਦੀ ਨਵੀਂ ਕਾਰਜਕਾਰਨੀ ਦਾ ਗਠਨ * ਤਰੁਣ ਗੁਪਤਾ ਪ੍ਰਧਾਨ ਤੇ ਅਮਿਤ ਕੁਮਾਰ ਜਨਰਲ ਸ... ਅਗਲੀ ਖ਼ਬਰ 2 ਅਗਸਤ ਤੱਕ ਬੰਦ ਰਹੇਗਾ ਢਾਕੀ ਰੇਲਵੇ ਫਾਟਕ, ਮੁਰੰਮਤ ਕਾਰਜ ਕਾਰਨ ਰੇਲਵੇ ਵਿਭਾਗ ਵਲੋਂ ਹੁਕਮ ਜਾਰੀ
Ad Position 24
No active advertisement