02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਰਣਜੀਤ ਸਾਗਰ ਡੈਮ * ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 01-08-2026
ਸ਼ਾਹਪੁਰ ਕੰਢੀ (ਪਠਾਨਕੋਟ), 31 ਜੁਲਾਈ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਮਾਵਾਂ, ਧੀਆਂ ਸਤਿਕਾਰ ਯੋਜਨਾ ਤਹਿਤ ਵਾਈਟ ਮੈਡੀਕਲ ਕਾਲਜ ਬੁੰਗਲ ਬਧਾਨੀ ਵਿਖੇ ਪਹਿਲੀ ਅਗਸਤ ਨੂੰ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਹੈਲੀਕਾਪਟਰ ਰਾਹੀਂ ਰਣਜੀਤ ਸਾਗਰ ਡੈਮ ਦੇ ਹੈਲੀਪੈਡ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਤੇ ਪਠਾਨਕੋਟ ਦੇ ਹਲਕਾ ਇੰਚਾਰਜ ਸਵਰਨ ਸਲਾਰੀਆ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਤੇ ਹਲਕਾ ਸੰਗਠਨ ਡਾ: ਅਨਿਲ ਭਾਰਦਵਾਜ ਤੇ ਡੈਮ ਅਧਿਕਾਰੀਆਂ ਨੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਡੈਮ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਾਹਪੁਰ ਕੰਢੀ ਦੇ ਚੱਲ ਰਹੇ ਨਿਰਮਾਣ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਕੇਵਲ ਕ੍ਰਿਸ਼ਨ, ਐਸ.ਸੀ./ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਲਾਲ ਭਗਤ, ਸੋਹਨ ਲਾਲ, ਮਿੰਟੂ ਮਸੀਹ, ਮਿਲਖੀ ਰਾਮ ਅਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਦੇ ਚੀਫ ਅਕਾਊਂਟ ਅਫਸਰ ਅਰਵਿੰਦਰ ਸਿੰਘ ਮਠਾਰੂ ਸੇਵਾ ਮੁਕਤ ਹੋਏ ਅਗਲੀ ਖ਼ਬਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਸੂਬਾ ਮੀਤ ਪ੍ਰਧਾਨ ਬਣਨ ’ਤੇ ਮਾਹਲ ਨੇ ਵਧਾਈ ਦਿੱਤੀ
Ad Position 24
No active advertisement