02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਤੇ ਸੁਰੱਖਿਆ ਲਈ ਚੁੱਕੇ ਅਹਿਮ ਕਦਮ- ਵਿਧਾਇਕ ਸ਼ੈਰੀ ਕਲਸੀ

Ad Position 21
No active advertisement
ਅਜੀਤ ਡੈਸਕ 01-08-2026
ਬਟਾਲਾ, 31 ਜੁਲਾਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਫਾਈ ਕਰਮੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਕਈ ਫ਼ੈਸਲਿਆਂ ਦਾ ਐਲਾਨ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਮਹੀਨਾਵਾਰ ਮਿਹਨਤਾਨੇ ਵਿਚ ਦੁਗਣਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀ ਮਿਹਨਤ ਨੂੰ ਬਣਦਾ ਸਨਮਾਨ ਦਿੱਤਾ ਹੈ। ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਭਲਾਈ ਲਈ ਲਏ ਗਏ ਮਹੱਤਵਪੂਰਨ ਫ਼ੈਸਲਿਆਂ ਤਹਿਤ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 5 ਸਾਲ ਦਾ ਕੰਟਰੈਕਟ ਪੂਰਾ ਕਰ ਚੁੱਕੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਤੇ 3 ਸਾਲ ਤੋਂ ਆਊਟਸੋਰਸ ’ਤੇ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਲਿਆਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲੇ ਸਫ਼ਾਈ ਕਰਮਚਾਰੀਆਂ ਦੀ ਮਿਹਨਤ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਨੌਕਰੀ ਨੂੰ ਵਧੇਰੇ ਸੁਰੱਖਿਅਤ ਬਣਾਉਣ ਵੱਲ ਇਕ ਅਹਿਮ ਕਦਮ ਹਨ। ਉਨ੍ਹਾਂ ਸਮੂਹ ਸਫਾਈ ਕਰਮੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀ ਸਾਡੇ ਸ਼ਹਿਰਾਂ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੀ ਮਿਹਨਤ ਦਾ ਸਨਮਾਨ ਅਤੇ ਹੱਕਾਂ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਫਾਈ ਕਰਮੀਆਂ ਲਈ ਸੁਰੱਖਿਆ ਕਿੱਟਾਂ, ਸਿਹਤ ਸਹੂਲਤਾਂ ਤੇ ਕੰਮ ਦੌਰਾਨ ਹਾਦਸਿਆਂ ਦੀ ਸਥਿਤੀ ਵਿਚ ਆਰਥਿਕ ਸਹਾਇਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਚਨਬੱਧ ਹੈ। ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ ਵਰਗ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਵੱਡੇ ਫੈਸਲੇ ਲਏ ਗਏ ਹਨ। 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਗਈ ਹੈ। 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਸੂਬਾ ਵਾਸੀਆਂ ਨੂੰ ਮੁਫਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਸਮੇਤ ਕਈ ਲੋਕਪੱਖੀ ਕਾਰਜ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਫੱਜੂਪੁਰ ’ਚ ਬੰਦ ਦੁਕਾਨ ’ਤੇ ਚੱਲੀ ਗੋਲੀ, ਲੋਕਾਂ ’ਚ ਸਹਿਮ ਦਾ ਮਾਹੌਲ ਅਗਲੀ ਖ਼ਬਰ ਮੁੱਖ ਮੰਤਰੀ ਦੇ ਘਿਰਾਓ ਨੇ ਸਰਕਾਰ ਤੇ ਵਿਰੋਧੀ ਪਾਰਟੀਆਂ ਦੀਆਂ ਉਡਾਈਆਂ ਨੀਂਦਰਾਂ- ਪ੍ਰਿਥੀਪਾਲ ਸਿੰਘ ਬਟਾਲਾ
Ad Position 24
No active advertisement