02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

21 ਲੱਖ 10 ਹਜ਼ਾਰ ਦੀ ਠੱਗੀ ਮਾਰਨ ਵਾਲੀ ਔਰਤ ਸਮੇਤ 3 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 01-08-2026
ਗੁਰਦਾਸਪੁਰ, 31 ਜੁਲਾਈ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂਅ ਹੇਠ 21 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੀ ਇਕ ਔਰਤ ਸਮੇਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਏ.ਐਸ.ਆਈ ਚੈਂਚਲ ਸਿੰਘ ਨੇ ਦੱਸਿਆ ਕਿ ਪੁਲਿਸ ਕਪਤਾਨ ਵਲੋਂ ਕੀਤੀ ਜਾਂਚ ਵਿਚ ਪਾਇਆ ਗਿਆ ਕਿ ਗੁਰਮੀਤ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਛੀਨਾ ਬੇਟ ਨੂੰ ਵਿਦੇਸ਼ ਭੇਜਣ ਦੇ ਨਾਂਅ ’ਤੇ ਡੇਵੀਡ ਅਰੋੜਾ ਪੁੱਤਰ ਕੇਵਲ ਕੁਮਾਰ ਵਾਸੀ ਮੁਦਕੀ ਰੋਡ ਵਾਰਡ ਨੰਬਰ 12 ਬਾਘਾ ਪੁਰਾਣਾ ਮੋਗਾ, ਮਨਦੀਪ ਕੌਰ, ਗੁਰਦੀਪ ਸਿੰਘ ਵਾਸੀ ਐਕਸਪ੍ਰੈਸ ਇੰਟਰੀ ਇਮੀਗ੍ਰੇਸ਼ਨ ਸਰਵਿਸ 35 ਸੀ ਸੈਕਟਰ 36 ਚੰਡੀਗੜ੍ਹ, ਅਵਿੰਦਰ ਸਿੰਘ ਪੁੱਤਰ ਅਮਰਦੀਪ ਵਾਸੀ ਸੈਕਟਰ 55 ਫੇਸ ਆਈ.ਸੈਸ ਨਗਰ ਨੇ 21 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਜਦੋਂ ਇਸ ਮਾਮਲੇ ਸਬੰਧੀ ਐਸ.ਐਚ.ਓ ਪੁਰਾਣਾ ਸ਼ਾਲਾ ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਆਦੇਸ਼ਾਂ ’ਤੇ ਟੀਮਾਂ ਬਣਾ ਕੇ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਟੋਇਆਂ ਵਿਚ ਭਰਿਆ ਬਰਸਾਤੀ ਪਾਣੀ-ਹਾਦਸਿਆਂ ਦਾ ਵਧਿਆ ਖ਼ਤਰਾ ਅਗਲੀ ਖ਼ਬਰ ਹਲਕਾ ਇੰਚਾਰਜ ਨੇ ਪਨਿਆੜ ਲਿੰਕ ਰੋਡ ਤੋਂ ਏ.ਪੀ.ਕੇ ਰੋਡ ਤੱਕ ਨਵੀਂ ਬਣੀ ਲਿੰਕ ਸੜਕ ਦਾ ਉਦਘਾਟਨ ਕੀਤਾ
Ad Position 24
No active advertisement