02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

‘ਨੀਟ’ ਪੇਪਰ ਲੀਕ ਮਾਮਲਾ ’ਚ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ, ਸੱਚ ਤੇ ਸੰਘਰਸ਼ ਦੀ ਵੱਡੀ ਜਿੱਤ : ਹਵੇਲੀਆਂ, ਰੰਧਾਵਾ, ਪੰਨੂੰ

Ad Position 21
No active advertisement
ਅਜੀਤ ਡੈਸਕ 01-08-2026
ਫ਼ਤਹਿਗੜ੍ਹ ਚੂੜੀਆਂ, 31 ਜੁਲਾਈ (ਐਮ.ਐਸ. ਫੁੱਲ)-ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਨਿਰਮਲ ਸਿੰਘ ਹਵੇਲੀਆਂ, ਐਡਵੋਕੇਟ ਨਵਤੇਜ ਸਿੰਘ ਰੰਧਾਵਾ ਤੇ ਪ੍ਰਧਾਨ ਬਿਜਲੀ ਕਰਮਚਾਰੀ ਯੂਨੀਅਨ ਸਰਬਜੀਤ ਸਿੰਘ ਪੰਨੂੰ ਨੇ ’ਨੀਟ’ ਪੇਪਰ ਲੀਕ ਮਾਮਲੇ ਵਿਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਦੇਸ਼ ਦੇ ਨੌਜਵਾਨਾਂ, ਵਿਦਿਆਰਥੀਆਂ ਤੇ ਕਾਂਗਰਸ ਪਾਰਟੀ ਦੀ ਲਗਾਤਾਰ ਲੜਾਈ ਦੀ ਵੱਡੀ ਜਿੱਤ ਕਰਾਰ ਦਿੰਦਿਆਂ ਆਖਿਆ ਹੈ ਕਿ ਸੱਚ ਤੇ ਸੰਘਰਸ਼ ਦੀ ਹਮੇਸ਼ਾ ਜਿੱਤ ਹੁੰਦੀ ਹੈ, ਕਿਉਂਕਿ ਇਸ ਘੁਟਾਲੇ ਕਾਰਨ ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਸੀ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਸਮੁੱਚੀ ਲੀਡਰਸ਼ਿਪ ਨੇ ਸੰਸਦ ਤੋਂ ਲੈ ਕੇ ਸੜਕਾਂ ਤੱਕ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾ ਕੇ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕੀਤੀ ਸੀ, ਜਿਸ ਦੇ ਮੱਦੇਨਜ਼ਰ ਕਾਂਗਰਸ ਆਗੂਆਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰ ਕੇ ਇਸ ਸਾਜ਼ਿਸ਼ ਵਿਚ ਸ਼ਾਮਲ ਹਰ ਇਕ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਵਿਦਿਆਰਥੀ ਦੇ ਸੁਪਨਿਆਂ ਨਾਲ ਖਿਲਵਾੜ ਨਾ ਹੋ ਸਕੇ। ਇਸ ਮੌਕੇ ਸਾਬਕਾ ਸਰਪੰਚ ਸਾਹਿਬ ਸਿੰਘ ਰਾਣਾ, ਸੁਰਿੰਦਰ ਪਾਲ, ਪ੍ਰਗਟ ਸਿੰਘ, ਹਰਮਨਦੀਪ ਸਿੰਘ ਰੰਧਾਵਾ ਸਰਬਜੀਤ ਸਿੰਘ, ਬਲਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਂਗੂ ਦੇ ਲਾਰਵੇ ਤੋਂ ਬਚਣ ਲਈ ਵੱਖ-ਵੱਖ ਸਕੂਲਾਂ ’ਚ ਬੱਚਿਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਟੋਇਆਂ ਵਿਚ ਭਰਿਆ ਬਰਸਾਤੀ ਪਾਣੀ-ਹਾਦਸਿਆਂ ਦਾ ਵਧਿਆ ਖ਼ਤਰਾ
Ad Position 24
No active advertisement