02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸੜਕ ਦੀ ਖ਼ਸਤਾ ਹਾਲਤ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 01-08-2026
ਹਰਚੋਵਾਲ, 31 ਜੁਲਾਈ (ਰਣਜੋਧ ਸਿੰਘ ਭਾਮ/ਢਿੱਲੋਂ)-ਗੁਰਦਾਸਪੁਰ ਸੜਕ ਦੀ ਲੰਬੇ ਸਮੇਂ ਤੋਂ ਖ਼ਸਤਾ ਹਾਲਤ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਰਾਹਗੀਰਾਂ ਨੂੰ ਆ ਰਹੀਆਂ ਭਾਰੀ ਮੁਸ਼ਕਲਾਂ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ੋਨ ਰਾਮ ਥੰਮਣ, ਇਕਾਈ ਹਰਚੋਵਾਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਹਰਚੋਵਾਲ–ਗੁਰਦਾਸਪੁਰ ਸੜਕ ਦੀ ਹਾਲਤ ਬੇਹੱਦ ਮਾੜੀ ਹੋ ਚੁੱਕੀ ਹੈ। ਸੜਕ ’ਚ ਡੂੰਘੇ ਖੱਡੇ ਬਣੇ ਹੋਣ ਕਾਰਨ ਹਰ ਰੋਜ਼ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ ਤੇ ਲੋਕਾਂ ਨੂੰ ਆਵਾਜਾਈ ’ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਪ੍ਰਸ਼ਾਸਨ ਤੇ ਸਰਕਾਰ ਦੇ ਧਿਆਨ ’ਚ ਇਹ ਮਾਮਲਾ ਲਿਆਂਦਾ ਗਿਆ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹਰਚੋਵਾਲ–ਗੁਰਦਾਸਪੁਰ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਸੜਕ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੀ ਅਗਵਾਈ ਸੂਬੇਦਾਰ ਰਛਪਾਲ ਸਿੰਘ (ਜ਼ੋਨ ਪ੍ਰਧਾਨ) ਤੇ ਰਾਜਵਿੰਦਰ ਸਿੰਘ ਰਾਜਾ (ਇਕਾਈ ਪ੍ਰਧਾਨ ਹਰਚੋਵਾਲ) ਨੇ ਕੀਤੀ। ਇਸ ਮੌਕੇ ਜਗਤਾਰ ਸਿੰਘ ਖਾਲਸਾ, ਸੁਖਵਿੰਦਰ ਸਿੰਘ, ਜਥੇਦਾਰ ਬਖ਼ਸ਼ੀਸ਼ ਸਿੰਘ, ਸਖਦੇਵ ਸਿੰਘ ਫੌਜੀ, ਨਿਸ਼ਾਨ ਸਿੰਘ, ਬਲਰਾਜ ਸਿੰਘ, ਜਥੇਦਾਰ ਰਤਨ ਸਿੰਘ, ਤਰਲੋਕ ਸਿੰਘ ਭਰਵਾਂ, ਸਿਮਰਨਜੀਤ ਸਿੰਘ, ਸਰਬਜੀਤ ਸਿੰਘ, ਮਹਿੰਗਾ ਸਿੰਘ, ਸੰਤੋਖ ਸਿੰਘ, ਰਣਜੀਤ ਸਿੰਘ ਫੌਜੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਬਣਨ ’ਤੇ ਜਗਰੂਪ ਸਿੰਘ ਸੇਖਵਾਂ ਦਾ ਵਰਕਰਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ 3 ਅਗਸਤ ਨੂੰ ਡੀ.ਸੀ ਦਫ਼ਤਰ ਧਰਨੇ ਦੀਆਂ ਤਿਆਰੀਆਂ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ
Ad Position 24
No active advertisement