ਫਤਿਹਗੜ੍ਹ ਚੂੜੀਆਂ, 31 ਜੁਲਾਈ ( ਅਵਤਾਰ ਸਿੰਘ ਰੰਧਾਵਾ)- ਥਾਣਾ ਫਤਿਹਗੜ੍ਹ ਚੂੜੀਆਂ ’ਚ ਕੀਤੀ ਗਈ ਪ੍ਰੈੱਸ ਕਾਨਫਰੰਸ ਮੌਕੇ ਡੀ.ਐੱਸ.ਪੀ ਲਲਿਤ ਕੁਮਾਰ ਫਤਿਹਗੜ੍ਹ ਚੂੜੀਆਂ ਨੇ ਦੱਸਿਆ ਕਿ ਬੀਤੇ 2 ਦਿਨ ਪਹਿਲਾ ਗੁਰੂ ਰਾਮਦਾਸ ਕਾਲੋਨੀ ’ਚੋਂ ਇਕ ਘਰ ਦੀ ਕੰਧ ਟੱਪ ਕੇ ਇਕ ਅਣਪਛਾਤੇ ਵਿਅਕਤੀ ਵਲੋਂ ਘਰ ’ਚੋਂ ਕਰੀਬ 19 ਤੋਲੇ ਸੋਨੇ ਦੇ ਗਹਿਣੇ ਚੋਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੁੁੁੁੁੁਲਿਸ ਵਲੋਂ ਘਰ ਦੇ ਮਾਲਕ ਕੁਲਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੁਰੂ ਰਾਮਦਾਸ ਕਾਲੋਨੀ ਫਤਿਹਗੜ੍ਹ ਚੂੜੀਆਂ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਫਤਿਹਗੜ੍ਹ ਚੂੜੀਆਂ ’ਚ ਮੁਕੱਦਮਾ ਦਰਜ ਕੀਤਾ ਗਿਆ ਸੀ। ਏ.ਐੱਸ.ਆਈ ਸੁਖਰਾਜ ਸਿੰਘ ਨੇ ਬੀਤੇ ਦਿਨੀ ਪਿੰਡ ਬੇਰੀਆਵਾਲ ਵਿਖੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਗਈ ਸੀ, ਜਿਸ ਦੇ ਚਲਦਿਆਂ ਮੁਸ਼ਤੈਦੀ ਵਰਤਦੇ ਹੋਏ ਉਕਤ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਕਥਿਤ ਗੁਰਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਠੱਠਾ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਵਲੋਂ 30 ਜੁਲਾਈ ਨੂੰ ਫਤਿਹਗੜ੍ਹ ਚੂੜੀਆਂ ’ਚ ਆਈ.ਸੀ.ਆਈ.ਸੀ.ਆਈ ਬੈਂਕ ਦੀ ਏ.ਟੀ.ਐੱਮ ਮਸ਼ੀਨ ਵੀ ਤੋੜਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਤੋਂ ਘਰ ’ਚੋਂ ਚੋਰੀ ਕੀਤੇ ਗਏ ਸੋਨੇ ਦੇ ਗਹਿਣੇ ਵੀ ਬਰਾਮਦ ਕਰ ਲਏ ਗਏ ਹਨ। ਅਗਲੇਰੀ ਕਾਰਵਾਈ ਕਰਦਿਆਂ ਪੁਲਿਸ ਵਲੋਂ ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਇਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਇਸ ਤੋਂ ਇਲਾਵਾ ਵੀ ਜੋ ਕੁਝ ਸਾਹਮਣੇ ਆਵੇਗਾ ਉਸ ਮੁਤਾਬਕ ਅਗਲੇਰੀ ਕਾਰਵਾਈ ਕੀਤੀ।