ਧਾਰੀਵਾਲ, 31 ਜੁਲਾਈ (ਸਵਰਨ ਸਿੰਘ)- ਸ਼ੋ੍ਮਣੀ ਅਕਾਲੀ ਦਲ (ਬ) ’ਚ ਟਕਸਾਲੀ ਆਗੂ ਕੁਲਬੀਰ ਸਿੰਘ ਰਿਆੜ ਨੂੰ ਸ਼ੋ੍ਮਣੀ ਅਕਾਲੀ ਦਲ ਕਿਸਾਨ ਵਿੰਗ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਜਥੇ. ਸੁੱਚਾ ਸਿੰਘ ਲੰਗਾਹ ਦੀ ਅਗਵਾਈ ’ਚ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਮੀਟਿੰਗ ਹੋਈ, ਜਿਸ ਵਿਚ ਐਸ.ਜੀ.ਪੀ.ਸੀ. ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਕੰਵਲਪ੍ਰੀਤ ਸਿੰਘ ਕਾਕੀ, ਨਰਿੰਦਰ ਸਿੰਘ ਵਾੜਾ, ਪਰਮਵੀਰ ਸਿੰਘ ਲਾਡੀ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਡਾ. ਰਣਜੀਤ ਸਿੰਘ ਬੇਦੀ ਕਲੋਨੀ, ਦਿਲਬਾਗ ਸਿੰਘ ਗੁਰਦਾਸ ਨੰਗਲ ਆਦਿ ਸ਼ਾਮਿਲ ਸਨ। ਇਸ ਮੌਕੇ ਜਥੇ. ਲੰਗਾਹ ਨੇ ਜ਼ਿਲ੍ਹਾ ਗੁਰਦਾਸਪੁਰ ਆਕਲੀ ਦਲ ਕਿਸਾਨ ਵਿੰਗ ਦਾ ਕੁਲਬੀਰ ਸਿੰਘ ਰਿਆੜ ਨੂੰ ਸਿਰੋਪਾਓ ਪਾ ਕੇ ਪ੍ਰਧਾਨ ਐਲਾਨਿਆ। ਇਸ ਮੌਕੇ ਸ: ਕੁਲਬੀਰ ਸਿੰਘ ਰਿਆੜ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਨੇ ਜਥੇ. ਸੁੱਚਾ ਸਿੰਘ ਲੰਗਾਹ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਰਾਤ-ਦਿਨ ਮਿਹਨਤ ਕਰਾਂਗਾ।