01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

8750 ਕੱਚੇ ਸਫ਼ਾਈ ਕਰਮਚਾਰੀ ਪੱਕੇ ਕੀਤੇ, 7 ਹਜ਼ਾਰ ਨੂੰ ਕੰਟਰੈਕਟ ਦਾਇਰੇ ’ਚ ਲਿਆਂਦਾ ਗਿਆ-ਕਟਾਰੂਚੱਕ

Ad Position 21
No active advertisement
ਅਜੀਤ ਡੈਸਕ 01-08-2026
ਪਠਾਨਕੋਟ, 31 ਜੁਲਾਈ (ਵਿਨੋਦ)-ਪੰਜਾਬ ਸਰਕਾਰ ਵਲੋਂ ਪੰਜਾਬ ’ਚ 8750 ਕੱਚੇ ਸਫਾਈ ਕਰਮਚਾਰੀ ਪੱਕੇ ਕੀਤੇ ਗਏ ਹਨ ਤੇ 7 ਹਜ਼ਾਰ ਨੂੰ ਕੰਟਰੈਕਟ ਦੇ ਦਾਇਰੇ ਵਿਚ ਲਿਆਂਦਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਕ ਪੱਤਰਕਾਰ ਸੰਮੇਲਨ ਦੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਾਡੇ ਸਫਾਈ ਸੇਵਕ ਪਿਛਲੇ ਕਾਫੀ ਦਿਨਾਂ ਤੋਂ ਆਪਣੀ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਬੈਠੇ ਹਨ, ਸਫਾਈ ਕਰਮਚਾਰੀਆਂ ਦੀ ਮੰਗ ਸੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਤੇ ਆਊਟ ਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਦੇ ਦਾਇਰੇ ਵਿਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 8750 ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰ ਦਿੱਤਾ ਗਿਆ ਅਤੇ 7 ਹਜ਼ਾਰ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਦੇ ਦਾਇਰੇ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਨਾਲ ਪੂਰੀ ਤਰ੍ਹਾਂ ਖੜੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਜੁਲਾਈ ਨੂੰ 27 ਲੱਖ ਮਹਿਲਾਵਾਂ ਦੇ ਖਾਤੇ ’ਚ ਹਜ਼ਾਰ ਤੇ 1500 ਰੁਪਏ ਦੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਾਸ਼ੀ ਪਾਈ ਸੀ, ਹੁਣ ਇਕ ਅਗਸਤ ਨੂੰ ਫਿਰ ਤੋਂ 40 ਲੱਖ ਮਹਿਲਾਵਾਂ ਦੇ ਖਾਤੇ ਵਿਚ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਹਜ਼ਾਰ ਤੇ 1500 ਦੀ ਰਾਸ਼ੀ ਟ੍ਰਾਂਸਫਰ ਕੀਤੀ ਜਾਵੇਗੀ। ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਪਠਾਨਕੋਟ ਆ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਇੰਚਾਰਜ ਅਮਨਦੀਪ ਸੰਧੂ ਅਤੇ ਪਠਾਨਕੋਟ ਹਲਕਾ ਇੰਚਾਰਜ ਰੋਹਿਤ ਸਿਆਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਦੀ 7 ਅਗਸਤ ਦੀ ਮਹਾਂ ਰੈਲੀ ਨੂੰ ਇਤਿਹਾਸਕ ਬਣਾਉਣ ਸੰਬੰਧੀ ਸ਼ਾਹਪੁਰ ਕੰਢੀ ਵਿਖੇ ਮੀਟਿੰਗ ਅਗਲੀ ਖ਼ਬਰ ਘਰਥੌਲੀ ਮੁਹੱਲਾ ਵਾਸੀਆਂ ਨੇ ਚੇਅਰਮੈਨ ਡਾ: ਅਨਿਲ ਭਾਰਦਵਾਜ ਤੇ ਵਿਕਾਸ ਸੈਣੀ ਦਾ ਕੀਤਾ ਸਨਮਾਨ
Ad Position 24
No active advertisement