01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਾਂਝਾ ਮੁਲਾਜ਼ਮ ਮੰਚ ਦੀ 7 ਅਗਸਤ ਦੀ ਮਹਾਂ ਰੈਲੀ ਨੂੰ ਇਤਿਹਾਸਕ ਬਣਾਉਣ ਸੰਬੰਧੀ ਸ਼ਾਹਪੁਰ ਕੰਢੀ ਵਿਖੇ ਮੀਟਿੰਗ

Ad Position 21
No active advertisement
ਅਜੀਤ ਡੈਸਕ 01-08-2026
ਸ਼ਾਹਪੁਰ ਕੰਢੀ, 31 ਜੁਲਾਈ (ਰਣਜੀਤ ਸਿੰਘ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਜਿਸ ਦੇ ਸਬੰਧ ’ਚ ਜ਼ਿਲ੍ਹਾ ਕਨਵੀਨਰ ਗੁਰਨਾਮ ਸਿੰਘ ਸੈਣੀ ਤੇ ਜ਼ਿਲ੍ਹਾ ਜਰਨਲ ਸਕੱਤਰ ਹਿਤੇਸ਼ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਸ਼ਾਹਪੁਰ ਕੰਢੀ ਟਾਊਨਸ਼ਿਪ ਦੀ ਸਟਾਫ ਕਲੱਬ ਵਿਖੇ ਹੋਈ। ਜਿਸ ’ਚ ਸੂਬਾ ਆਗੂ ਸੁਖਚੈਨ ਸਿੰਘ ਖਹਿਰਾ, ਬਚਿੱਤਰ ਸਿੰਘ, ਖੁਸ਼ਵਿੰਦਰ ਕਪਿਲਾ, ਮਨਦੀਪ ਸਿੰਘ ਸਿੱਧੂ ਅਤੇ ਹਰਜਿੰਦਰ ਸਿੰਘ ਪਨੂੰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਦੇ ਸਬੰਧ ਵਿਚ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਸ਼ਾਹਪੁਰ ਕੰਢੀ ਤੱਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਇਕ ਲੱਖ ਤੋਂ ਵੱਧ ਮੁਲਾਜ਼ਮ ਰੈਲੀ ’ਚ ਪਹੁੰਚ ਸਕਣ ਅਤੇ ਇਹ ਰੈਲੀ ਇਕ ਇਤਿਹਾਸਕ ਰੈਲੀ ਸਾਬਤ ਹੋਵੇ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਲਈ ਸ਼ਾਂਤਮਈ ਢੰਗ ਨਾਲ ਧਰਨੇ ’ਤੇ ਬੈਠੇ ਮੁਲਾਜ਼ਮਾਂ ’ਤੇ ਸਰਕਾਰ ਅਣਮਨੁੱਖੀ ਤਸ਼ੱਦਦ ਕੀਤਾ। ਪੰਜਾਬ ਦੀਆਂ ਮਾਵਾਂ, ਧੀਆਂ ਨਾਲ ਮਹਿਲਾ ਕਾਂਸਟੇਬਲਾਂ ਵਲੋਂ ਕੀਤੇ ਗਏ ਵਰਤਾਅ ਨੇ ਸਰਕਾਰ ਦਾ ਅਸਲੀ ਚਿਹਰਾ ਨੰਗਾ ਕੀਤਾ, ਸਰਕਾਰ ਨੇ ਯੂ.ਪੀ.ਐਸ. ਦੇ ਨਾਂਅ ’ਤੇ ਝੂਠਾ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਨੂੰ ਗੁੰਮਰਾਹ ਕੀਤਾ। ਉਨ੍ਹਾਂ ਕਿਹਾ ਕਿ 17-7-2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ’ਤੇ ਕੇਂਦਰ ਦਾ ਅਧੂਰਾ ਤਨਖਾਹ ਸਕੇਲ ਲਾਗੂ ਕਰਕੇ ਉਨ੍ਹਾਂ ਨਾਲ ਵੱਡਾ ਵਿਤਕਰਾ ਕੀਤਾ ਜਾ ਰਿਹਾ ਹੈ। ਪਹਿਲੇ ਤਿੰਨ ਸਾਲਾਂ ਦੌਰਾਨ ਨਿਗੂਣੀਆਂ ਤਨਖਾਹਾਂ ਦੇ ਕੇ ਨੌਜਵਾਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਆਗੂਆਂ ਨੂੰ ਇਸ ਰੈਲੀ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਮੀਟਿੰਗ ’ਚ ਅਸ਼ਵਨੀ ਸ਼ਰਮਾ, ਅਜੇ ਅਭਿਸ਼ੇਕ, ਨਿਰਵੇਸ਼ ਡੋਗਰਾ, ਯੁਗੇਸ਼ਵਰ ਸਲਾਰੀਆ, ਰਵਿੰਦਰ ਸਿੰਘ ਜੱਗਾ, ਰਵੀਕਾਂਤ, ਰਾਕੇਸ਼ ਸ਼ਰਮਾ, ਜਸਵੰਤ ਸਿੰਘ ਸੰਧੂ, ਵਿਜੇ ਸ਼ਰਮਾ, ਰਾਜੀਵ ਅਵਸਥੀ, ਦਸ਼ਰਥ, ਕਮਲ ਵਰਮਾ, ਅਨਿਲ ਕੁਮਾਰ, ਮੁਹੰਮਦ ਅਸਫਾਕ ਅਤੇ ਗਿਆਨ ਚੰਦ ਲੂੰਬਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀ ਚੋਣ ਕਾਂਗਰਸ ਜਨਤਾ ਦੇ ਭਰੋਸੇ ਅਤੇ ਵਿਕਾਸ ਦੇ ਮੁੱਦਿਆਂ ’ਤੇ ਲੜੇਗੀ-ਵਿਧਾਇਕ ਪੁਰੀ ਅਗਲੀ ਖ਼ਬਰ 8750 ਕੱਚੇ ਸਫ਼ਾਈ ਕਰਮਚਾਰੀ ਪੱਕੇ ਕੀਤੇ, 7 ਹਜ਼ਾਰ ਨੂੰ ਕੰਟਰੈਕਟ ਦਾਇਰੇ ’ਚ ਲਿਆਂਦਾ ਗਿਆ-ਕਟਾਰੂਚੱਕ
Ad Position 24
No active advertisement