ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ
ਗੁਰਦਾਸਪੁਰ, 1 ਅਗਸਤ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਬੀਤੇ ਦਿਨ ਹੋਏ ਸਕੂਲ ਜ਼ੋਨ ਲੈਵਲ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਸਕੂਲ ਦੇ ਖੋ-ਖੋ ਅੰਡਰ 14 ਕੈਟਾਗਰੀ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।
ਗੁਰਦਾਸਪੁਰ, 1 ਅਗਸਤ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਬੀਤੇ ਦਿਨ ਹੋਏ ਸਕੂਲ ਜ਼ੋਨ ਲੈਵਲ ਟੂਰਨਾਮੈਂਟ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਸਕੂਲ ਦੇ ਖੋ-ਖੋ ਅੰਡਰ 14 ਕੈਟਾਗਰੀ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੇ ਵਧੀਆ ਪ੍ਰਦਰਸ਼ਨ ਨੂੰ ਮੁੱਖ ਰੱਖਦਿਆਂ ਜਮਾਤ ਸੱਤਵੀਂ ਦੀ ਕੋਮਲ, ਮਾਨਿਆ, ਰਾਧਿਕਾ, ਅੰਕੀਤਾ, ਏਕਮਜੋਤ ਤੇ ਜਮਾਤ ਛੇਵੀਂ ਦੀ ਸਿਮਰਨ ਨੂੰ ਜ਼ਿਲ੍ਹਾ ਪੱਧਰ ਲਈ ਚੁਣਿਆ ਗਿਆ। ਸਕੂਲ ਦੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਕਿਹਾ ਕਿ ਸਕੂਲ ਵਲੋਂ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਬੱਚੇ ਇਕ ਚੰਗੇ ਖਿਡਾਰੀ ਬਣ ਸਕਣ। ਸਕੂਲ ਦੇ ਡੀ. ਪੀ. ਅਧਿਆਪਕਾ ਸਾਵਲੀ ਦੀ ਰਹਿਨੁਮਾਈ ਹੇਠ ਬੱਚਿਆਂ ਨੂੰ ਛੁੱਟੀ ਤੋਂ ਬਾਅਦ ਮਿਹਨਤ ਕਰਵਾਈ ਜਾਂਦੀ ਹੈ, ਜਿਸ ਕਾਰਨ ਬੱਚੇ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾ ਰਹੇ ਹਨ। ਜੇਤੂ ਵਿਦਿਆਰਥੀਆਂ ਨੂੰ ਚੰਗੇ ਪ੍ਰਦਰਸ਼ਨ ਲਈ ਸਨਮਾਨਿਤ ਵੀ ਕੀਤਾ।