ਬਟਾਲਾ ’ਚ ਭਾਜਪਾ ਨੂੰ ਲੱਗਾ ਵੱਡਾ ਝਟਕਾ
ਕੰਚਨ ਚੌਹਾਨ ਪਰਿਵਾਰ ਤੇ ਪੂਰੀ ਟੀਮ ਨਾਲ ‘ਆਪ’ ’ਚ ਸ਼ਾਮਿਲ
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਬਟਾਲਾ ਸ਼ਹਿਰ ਅੰਦਰ ਦਿਨੋ-ਦਿਨ ਆਪ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋ ਰਿਹਾ ਹੈ ਅਤੇ ਅੱਜ 20 ਸਾਲਾਂ ਤੋਂ ਭਾਜਪਾ ਨਾਲ ਸਬੰਧਤ ਸ੍ਰੀਮਤੀ ਕੰਚਨ ਚੌਹਾਨ ਆਪਣੇ ਪਰਿਵਾਰ ਅਤੇ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਆਪ ਪਾਰਟੀ ਵਿਚ ਸ਼ਾਮਲ ਹੋਣ ’ਤੇ ਸ੍ਰੀਮਤੀ ਕੰਚਨ ਚੌਹਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ।
ਆ
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਕੰਚਨ ਚੌਹਾਨ ਤੇ ਪੂਰੀ ਟੀਮ ਦਾ ਸਨਮਾਨ ਕਰਦੇ ਵਿਧਾਇਕ ਸ਼ੈਰੀ ਕਲਸੀ ਤੇ ਹੋਰ। ਅਜੀਤ ਤਸਵੀਰ
02-08-2026
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਬਟਾਲਾ ਸ਼ਹਿਰ ਅੰਦਰ ਦਿਨੋ-ਦਿਨ ਆਪ ਪਾਰਟੀ ਦੇ ਪਰਿਵਾਰ ਵਿਚ ਵਾਧਾ ਹੋ ਰਿਹਾ ਹੈ ਅਤੇ ਅੱਜ 20 ਸਾਲਾਂ ਤੋਂ ਭਾਜਪਾ ਨਾਲ ਸਬੰਧਤ ਸ੍ਰੀਮਤੀ ਕੰਚਨ ਚੌਹਾਨ ਆਪਣੇ ਪਰਿਵਾਰ ਅਤੇ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਆਪ ਪਾਰਟੀ ਵਿਚ ਸ਼ਾਮਲ ਹੋਣ ’ਤੇ ਸ੍ਰੀਮਤੀ ਕੰਚਨ ਚੌਹਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ, ਦਿਨੋ-ਦਿਨ ਆਪ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਲਗਾਤਾਰ ਅੱਗੇ ਵਧ ਰਿਹਾ ਹੈ। ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਆਪ ਸ਼ਾਮਿਲ ਹੋਣ ’ਤੇ ਸ੍ਰੀਮਤੀ ਕੰਚਨ ਚੌਹਾਨ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜੋ ਪਹਿਲਾਂ ਵੇਖਣ ਨੂੰ ਨਹੀਂ ਮਿਲੇ ਹਨ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਮੇਅਰ ਭੁਪਿੰਦਰ ਸਿੰਘ ਬਾਜਵਾ ਸਮੇਤ ਆਪ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਮਨਜਿੰਦਰ ਸਿੰਘ, ਆਰੀਆ, ਅਸ਼ਵਨੀ ਯਾਦਵ, ਅਮੀਤਾ, ਪ੍ਰਿਆ ਚੌਹਾਨ, ਰਮਾ ਰਾਣੀ ਖੁੱਲਰ, ਪ੍ਰਿੰਸ ਖੁੱਲਰ, ਕੁਬੇਰ ਖੁੱਲਰ, ਖੁਸ਼ਬੂ ਖੁੱਲਰ, ਅਨਮੋਲ ਖੁੱਲਰ, ਭਾਵਨਾ ਵਰਮਾ, ਲਕਸ਼ੇ ਖੁੱਲਰ, ਕਿਰਨ ਮਲਹੋਤਰਾ, ਪਿੰਕੀ, ਸ਼ੀਲ ਮੱਟੂ, ਬਾਲਾ ਮੱਟੂ, ਪ੍ਰਿਆ ਭਾਟੀਆ, ਰਾਧਿਕਾ ਭਾਟੀਆ, ਪੂਨਮ ਕਲਿਆਣ, ਰਜਨੀ, ਮਨਜਿੰਦਰ ਕੌਰ, ਤਜਿੰਦਰ ਸਿੰਘ, ਲਕਸ਼ਯਦੀਪ ਸਿੰਘ, ਕਵਲਜੀਤ ਕੌਰ, ਵਿਸ਼ਾਲ ਚੌਹਾਨ ਸਮੇਤ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਸਨ।