02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕੇਂਦਰ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ : ਪੀਰਮੁਹੰਮਦ, ਰਿਆੜ

ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਬੀਤੇ ਕੱਲ੍ਹ ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਸੰਸਦ ਵਿਚ ਇਕ ਲਿਖਤੀ ਜਵਾਬ ਰਾਹੀਂ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਯਾਤਰਾ ਨੂੰ ਫਿਲਹਾਲ ਮੁਅੱਤਲ ਹੀ ਰੱਖਣ ਦਾ ਫੈਸਲਾ ਲਿਆ ਗਿਆ ਹੈ, ਜੋ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 02-08-2026
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਬੀਤੇ ਕੱਲ੍ਹ ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਸੰਸਦ ਵਿਚ ਇਕ ਲਿਖਤੀ ਜਵਾਬ ਰਾਹੀਂ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ ਯਾਤਰਾ ਨੂੰ ਫਿਲਹਾਲ ਮੁਅੱਤਲ ਹੀ ਰੱਖਣ ਦਾ ਫੈਸਲਾ ਲਿਆ ਗਿਆ ਹੈ, ਜੋ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਨੇ ਸਾਥੀਆਂ ਸਮੇਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਲਾਂਘੇ ਨੂੰ ਖੋਲ੍ਹਣ ਲਈ ਦੁਬਾਰਾ ਵਿਚਾਰ-ਵਟਾਂਦਰਾ ਕੀਤਾ ਜਾਵੇ। ਇਸ ਮੌਕੇ ਸੀਨੀਅਰ ਆਗੂ ਡਾ. ਕਾਰਜ ਸਿੰਘ, ਗੁਰਮੁੱਖ ਸਿੰਘ ਸੰਧੂ, ਸੁਖਵਿੰਦਰ ਸਿੰਘ ਪਾਹੜਾ, ਕੰਵਲਜੀਤ ਸਿੰਘ ਬਿੱਟਾ, ਪ੍ਰਭਜੋਤ ਸਿੰਘ ਫਰੀਦਕੋਟ, ਸਾਬਕਾ ਪ੍ਰਧਾਨ ਜਗਰੂਪ ਸਿੰਘ ਚੀਮਾ, ਲਵਪ੍ਰੀਤ ਸਿੰਘ ਬਟਾਲਾ, ਅਮਨਦੀਪ ਸਿੰਘ ਰਿਆੜ, ਪਰਮਜੀਤ ਸਿੰਘ ਧਨੇਰ, ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ’ਚ ਉਨਟਾਰੀਓ ਦੇ ਪ੍ਰੀਮੀਅਰ (ਮੁੱਖ ਮੰਤਰੀ) ਡਗ ਫੌਰਡ ਨੂੰ ਮਿਲੇ ਗੁਰਪ੍ਰੀਤ ਸਿੰਘ ਸਾਬੀ ਵਿਰਕ ਅਗਲੀ ਖ਼ਬਰ ਬਟਾਲਾ ’ਚ ਭਾਜਪਾ ਨੂੰ ਲੱਗਾ ਵੱਡਾ ਝਟਕਾ ਕੰਚਨ ਚੌਹਾਨ ਪਰਿਵਾਰ ਤੇ ਪੂਰੀ ਟੀਮ ਨਾਲ ‘ਆਪ’ ’ਚ ਸ਼ਾਮਿਲ
Ad Position 24
No active advertisement