02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪ੍ਰਤਾਪ ਸਿੰਘ ਬਾਜਵਾ ਪਹੁੰਚੇ ਭੈਣੀ ਪਸਵਾਲ, ਵਰਕਰਾਂ ਨਾਲ ਕੀਤੀ ਮੁਲਾਕਾਤ

ਘੱਲੂਘਾਰਾ ਸਾਹਿਬ/ਕਾਹਨੂੰਵਾਨ, 1 ਅਗਸਤ (ਪਰਮ ਮਿਨਹਾਸ, ਨਿਸ਼ਾਨ ਸਿੰਘ ਚਾਹਲ)-ਪਿਛਲੇ ਦਿਨੀਂ ਕਾਦੀਆਂ ਵਿਖੇ ਪਿੰਡ ਭੈਣੀ ਪਸਵਾਲ ਦੇ ਵਸਨੀਕ ਤੇ ਕਾਂਗਰਸ ਦੇ ਸੀਨੀਅਰ ਆਗੂ ਜਸਪਾਲ ਸਿੰਘ ਤੇ ਹੋਰ ਵਰਕਰਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੀਤੀ ਗਈ ਕਥਿਤ ਬਦਸਲੂਕੀ ਤੇ ਖਿੱਚ ਧੂਹ ਦੇ ਮਾਮਲੇ ਨੂੰ ਲੈ ਕੇ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਿੰਡ ਭੈਣੀ ਪਸਵਾਲ ਪਹੁੰਚੇ। ਉਨ੍ਹਾਂ ਨੇ ਪਰਿਵਾਰਾਂ ਤੇ ਪਾਰਟੀ ਵਰਕਰਾਂ ਦਾ ਹਾਲ-ਚਾਲ ਜਾਣਿਆ।

Ad Position 21
No active advertisement
ਅਜੀਤ ਡੈਸਕ 02-08-2026
ਘੱਲੂਘਾਰਾ ਸਾਹਿਬ/ਕਾਹਨੂੰਵਾਨ, 1 ਅਗਸਤ (ਪਰਮ ਮਿਨਹਾਸ, ਨਿਸ਼ਾਨ ਸਿੰਘ ਚਾਹਲ)-ਪਿਛਲੇ ਦਿਨੀਂ ਕਾਦੀਆਂ ਵਿਖੇ ਪਿੰਡ ਭੈਣੀ ਪਸਵਾਲ ਦੇ ਵਸਨੀਕ ਤੇ ਕਾਂਗਰਸ ਦੇ ਸੀਨੀਅਰ ਆਗੂ ਜਸਪਾਲ ਸਿੰਘ ਤੇ ਹੋਰ ਵਰਕਰਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੀਤੀ ਗਈ ਕਥਿਤ ਬਦਸਲੂਕੀ ਤੇ ਖਿੱਚ ਧੂਹ ਦੇ ਮਾਮਲੇ ਨੂੰ ਲੈ ਕੇ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪਿੰਡ ਭੈਣੀ ਪਸਵਾਲ ਪਹੁੰਚੇ। ਉਨ੍ਹਾਂ ਨੇ ਪਰਿਵਾਰਾਂ ਤੇ ਪਾਰਟੀ ਵਰਕਰਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਰਕਰਾਂ ਨਾਲ ਇਸ ਤਰ੍ਹਾਂ ਦੀ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਤੰਤਰ ਦੀ ਥਾਂ ਡੰਡੇ ਦੇ ਜ਼ੋਰ ਨਾਲ ਸੱਤਾ ਚਲਾਉਣਾ ਚਾਹੁੰਦੀ ਹੈ, ਪਰ ਕਾਂਗਰਸ ਪਾਰਟੀ ਦੇ ਵਰਕਰ ਅਜਿਹੀਆਂ ਵਧੀਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਰ ਵਰਕਰ ਦੇ ਨਾਲ ਖੜ੍ਹੀ ਹੈ। ਪਿੰਡ ਵਾਸੀਆਂ ਨੇ ਬਾਜਵਾ ਦੇ ਪਹੁੰਚਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਕੌਰ ਸਰਪੰਚ ਭੈਣੀ ਪਸਵਾਲ, ਅਮਨਜੋਤ ਕੌਰ ਬਲਾਕ ਸੰਮਤੀ ਮੈਂਬਰ, ਜਸਪਾਲ ਸਿੰਘ, ਜਗਜੀਤ ਸਿੰਘ, ਭੁਪਿੰਦਰ ਸਿੰਘ ਗੁਨੋਪੁਰ, ਸੂਬਾ ਸਿੰਘ, ਕਰਮ ਸਿੰਘ ਸਾਬਕਾ ਸਰਪੰਚ, ਰਜੀਵ ਮਸੀਹ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਮੋਹਨ ਸਿੰਘ, ਜੈਮਲ ਸਿੰਘ, ਮਨਜੀਤ ਸਿੰਘ, ਗੁਰਸਾਹਿਬ ਸਿੰਘ, ਕਮਲਜੀਤ ਸਿੰਘ, ਕਿਰਪਾਲ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਕਾਂਗਰਸ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰਤਾਰਪੁਰ ਕਾਰੀਡੋਰ ਬੰਦ ਰੱਖਣਾ ਸਿੱਖ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਸਲਾ : ਭਾਈ ਤਾਲਬਪੁਰਾ ਅਗਲੀ ਖ਼ਬਰ ਕੈਨੇਡਾ ’ਚ ਉਨਟਾਰੀਓ ਦੇ ਪ੍ਰੀਮੀਅਰ (ਮੁੱਖ ਮੰਤਰੀ) ਡਗ ਫੌਰਡ ਨੂੰ ਮਿਲੇ ਗੁਰਪ੍ਰੀਤ ਸਿੰਘ ਸਾਬੀ ਵਿਰਕ
Ad Position 24
No active advertisement