02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕਰਤਾਰਪੁਰ ਕਾਰੀਡੋਰ ਬੰਦ ਰੱਖਣਾ ਸਿੱਖ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਸਲਾ : ਭਾਈ ਤਾਲਬਪੁਰਾ

ਡੇਰਾ ਬਾਬਾ ਨਾਨਕ , 1 ਅਗਸਤ (ਹੀਰਾ ਸਿੰਘ ਮਾਂਗਟ) – ਪੰਥਕ ਅਜ਼ਾਦ ਗਰੁੱਪ ਦੇ ਮੁੱਖ ਬੁਲਾਰੇ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਨੇ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਦੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਸਬੰਧੀ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਪ੍ਰੇਸ਼ਨ ਸੰਧੂਰ ਤੋਂ ਬਾਅਦ ਬੰਦ ਕੀਤਾ ਗਿਆ ਕਰਤਾਰਪੁਰ ਸਾਹਿਬ ਕਾਰੀਡੋਰ ਅਜੇ ਤੱਕ ਮੁੜ ਨਾ ਖੋਲ੍ਹਣਾ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਹਰ ਮਹੀਨੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਮੁੜ ਖੋਲ੍ਹਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 02-08-2026
ਡੇਰਾ ਬਾਬਾ ਨਾਨਕ , 1 ਅਗਸਤ (ਹੀਰਾ ਸਿੰਘ ਮਾਂਗਟ) – ਪੰਥਕ ਅਜ਼ਾਦ ਗਰੁੱਪ ਦੇ ਮੁੱਖ ਬੁਲਾਰੇ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਨੇ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਦੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਸਬੰਧੀ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਪ੍ਰੇਸ਼ਨ ਸੰਧੂਰ ਤੋਂ ਬਾਅਦ ਬੰਦ ਕੀਤਾ ਗਿਆ ਕਰਤਾਰਪੁਰ ਸਾਹਿਬ ਕਾਰੀਡੋਰ ਅਜੇ ਤੱਕ ਮੁੜ ਨਾ ਖੋਲ੍ਹਣਾ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਹਰ ਮਹੀਨੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਮੁੜ ਖੋਲ੍ਹਣ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਭਾਈ ਤਾਲਬਪੁਰਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਤੁਰੰਤ ਮੁੜ ਖੋਲ੍ਹਿਆ ਜਾਵੇ ਤਾਂ ਜੋ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਇਤਿਹਾਸਿਕ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਇਸ ਮੌਕੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਭਰਾਤਾ ਭਾਈ ਭੁਪਿੰਦਰ ਸਿੰਘ ਗਦਲੀ, ਭਾਈ ਸਤਨਾਮ ਸਿੰਘ ਕਾਹਲੋਂ ਸਾਬਕਾ ਫੈਡਰੇਸ਼ਨ ਪ੍ਰਧਾਨ, ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਡਾ.ਦਰਸ਼ਨ ਸਿੰਘ ਗੁੱਜਰਪੁਰਾ, ਮਨਜੋਤ ਸਿੰਘ ਪੁਰੇਵਾਲ, ਸਰਤਾਜਪ੍ਰੀਤ ਸਿੰਘ ਭੰਗੂ, ਡਾ. ਸੁਖਪ੍ਰੀਤ ਸਿੰਘ ਭਲਾ ਪਿੰਡ , ਗੁਰਬੀਰ ਸਿੰਘ ਦੁਧਰਾਏ, ਸਰਪੰਚ ਹਰਦੀਪ ਸਿੰਘ, ਕੁਲਵਿੰਦਰ ਸਿੰਘ ਕੋਟ ਰਜਾਦਾ, ਸਰਬਜੀਤ ਸਿੰਘ, ਨਰਿੰਦਰ ਸਿੰਘ ਨਾਸਰ, ਕੁਲਵਿੰਦਰ ਸਿੰਘ ਰਮਦਾਸ, ਸੁੱਚਾ ਸਿੰਘ, ਮੰਗਲ ਸਿੰਘ ਮਾਛੀਵਾਲਾ, ਮੁਨਸ਼ਾ ਸਿੰਘ, ਬੱਗਾ ਸਿੰਘ ਬੱਲੜਵਾਲ, ਪ੍ਰਿੰਸੀਪਲ ਹਰਜਿੰਦਰ ਸਿੰਘ, ਪ੍ਰਗਟ ਸਿੰਘ ਦਾਲਮ, ਹਰਪ੍ਰੀਤ ਸਿੰਘ ਫਤਹਿ, ਜੈਮਲ ਸਿੰਘ ਮਾਛੀਨੰਗਲ, ਤੇਜਿੰਦਰ ਸਿੰਘ ਸੰਗਤਪੁਰਾ, ਨਿਰਮਲ ਸਿੰਘ ਕੰਦੋਵਾਲੀ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਗਾਈਡੈਂਸ ਕੌਂਸਲਰ ਨੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਭੈਣੀ ਪਸਵਾਲ, ਵਰਕਰਾਂ ਨਾਲ ਕੀਤੀ ਮੁਲਾਕਾਤ
Ad Position 24
No active advertisement