ਜ਼ਿਲ੍ਹਾ ਗਾਈਡੈਂਸ ਕੌਂਸਲਰ ਨੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਅਦਿੱਤਿਆ ਉੱਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.)
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਅਦਿੱਤਿਆ ਉੱਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ਼੍ਰੀ ਰਾਜੇਸ਼ ਕੁਮਾਰ (ਸਟੇਟ ਐਵਾਰਡੀ) ਦੇ ਯੋਗ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਜ਼ਿਲ੍ਹੇ ਦੇ ਮੁੱਖ ਸਰਕਾਰੀ ਸਕੂਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਅਤੇ ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਸਕੂਲਾਂ ਵਿਚ ਉਚੇਚੇ ਤੌਰ ’ਤੇ ਸਥਾਪਿਤ ਕੀਤੇ ਗਏ ‘ਗਾਈਡੈਂਸ ਕਾਰਨਰਾਂ’ ਅਤੇ ਕਰੀਅਰ ਗਾਈਡੈਂਸ ਨਾਲ ਸਬੰਧਿਤ ਗਤੀਵਿਧੀਆਂ ਦੇ ਰਿਕਾਰਡ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ। ਇਸ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਪਵਿੱਤਰ ਸਿੱਖਿਆਵਾਂ, ਸਮਾਨਤਾ ਅਤੇ ਮਾਨਵਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਹੀ ਅਸੀਂ ਇਕ ਨਰੋਏ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੇ ਦਸਵੀਂ ਅਤੇ ਬਾਰ੍ਹਵੀਂ ਤੋਂ ਬਾਅਦ ਉਪਲੱਬਧ ਵੱਖ-ਵੱਖ ਕਿੱਤਾ-ਮੁਖੀ (ਵੋਕੇਸ਼ਨਲ) ਕੋਰਸਾਂ, ਉੱਚ ਸਿੱਖਿਆ ਦੇ ਵਿਕਲਪਾਂ ਅਤੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਤੇ ਹੋਰ ਭਵਿੱਖ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਬਾਰੀਕੀ ਨਾਲ ਮਾਰਗਦਰਸ਼ਨ ਕੀਤਾ। ਇਸ ਦੌਰਾਨ ‘ਨਸ਼ਾ ਮੁਕਤ ਭਾਰਤ ਅਭਿਆਨ’ ਦੇ ਤਹਿਤ ਸਕੂਲਾਂ ਵਿਚ ਵਿਸ਼ੇਸ਼ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਜਾਗਰੂਕਤਾ ਮੁਕਾਬਲੇ ਵੀ ਕਰਵਾਏ ਗਏ। ਇਸ ਸਨਮਾਨ ਸਮਾਰੋਹ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾਕਟਰ ਕਿਰਤਪ੍ਰੀਤ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਪੂਰੇ ਉਪਰਾਲੇ ਦੌਰਾਨ ਪ੍ਰਿੰਸੀਪਲ ਕੰਵਲਜੀਤ ਕੌਰ, ਇੰਚਾਰਜ ਜਤਿੰਦਰ ਸਿੰਘ, ਲੈਕਚਰਾਰ ਪ੍ਰਦੀਪ ਕੌਰ, ਲੈਕਚਰਾਰ ਦੀਪਕ ਕੁਮਾਰ ਭੱਟੀ, ਪਵਨ ਭਾਰਦਵਾਜ, ਗਾਈਡੈਂਸ ਕੌਂਸਲਰ ਸ਼ਿਵਾਨੀ ਪੁਰੀ, ਗਾਈਡੈਂਸ ਕੌਂਸਲਰ ਤਜਿੰਦਰ ਸਿੰਘ ਅਤੇ ਗਾਈਡੈਂਸ ਕੌਂਸਲਰ ਦਵਿੰਦਰ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।