02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ਹੀਦ ਊਧਮ ਸਿੰਘ ਨੂੰ ਜੇ. ਯੂ. ਐੱਸ. ਐੱਸ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਰਧਾਂਜਲੀ

ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਜੇ. ਯੂ.

Ad Position 21
No active advertisement
ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਜ਼ਖ਼ਮੀ ਹੋਇਆ ਨੌਜਵਾਨ। ਤਸਵੀਰ : ਜਤਿੰਦਰ ਕੱਦ 02-08-2026
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਜੇ. ਯੂ. ਐੱਸ. ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਕਲੱਬ ਵਲੋਂ ਸ਼ਹੀਦ ਸਰਦਾਰ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸ਼ਰਧਾ, ਸਤਿਕਾਰ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਮਹਾਨ ਸ਼ਹੀਦ ਸਰਦਾਰ ਊਧਮ ਸਿੰਘ ਦੀ ਦੇਸ਼ ਪ੍ਰਤੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ। ਕਲੱਬ ਦੀ ਪੈਟਰਨ ਰਮਨਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਰਦਾਰ ਊਧਮ ਸਿੰਘ ਦੇ ਜੀਵਨ, ਉਨ੍ਹਾਂ ਦੇ ਦੇਸ਼-ਪ੍ਰੇਮ, ਬਹਾਦਰੀ ਤੇ ਜਲਿ੍ਆਂਵਾਲਾ ਬਾਗ਼ ਦੇ ਸ਼ਹੀਦਾਂ ਲਈ ਇਨਸਾਫ਼ ਦੀ ਲੜਾਈ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਵਿਚ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਕਵਿਤਾਵਾਂ ਪੇਸ਼ ਕੀਤੀਆਂ ਅਤੇ ਸਰਦਾਰ ਊਧਮ ਸਿੰਘ ਦੇ ਜੀਵਨ ’ਤੇ ਬਲਿਦਾਨ ਨੂੰ ਦਰਸਾਉਂਦੇ ਸੁੰਦਰ ਪੋਸਟਰ ਤਿਆਰ ਕਰ ਕੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ। ਸਕੂਲ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਦਾਰ ਊਧਮ ਸਿੰਘ ਦਾ ਜੀਵਨ ਦੇਸ਼ਭਗਤੀ, ਹਿੰਮਤ ਅਤੇ ਇਨਸਾਫ਼ ਲਈ ਅਡੋਲ ਸੰਘਰਸ਼ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਹਾਨ ਸ਼ਹੀਦਾਂ ਦੇ ਆਦਰਸ਼ਾਂ ’ਤੇ ਚੱਲਦਿਆਂ ਦੇਸ਼ ਦੇ ਜ਼ਿੰਮੇਵਾਰ ਅਤੇ ਸਚੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਬਹਾਰਪ੍ਰੀਤ ਕੌਰ ਸੇਖਵਾਂ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਗਤੀਵਿਧੀਆਂ ਦੀ ਭਰਪੂਰ ਸ਼ਾਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਵਿਚ ਦੇਸ਼ਭਗਤੀ, ਹਿੰਮਤ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਚੇਅਰਪਰਸਨ ਅਮਰਜੀਤ ਕੌਰ ਸੇਖਵਾਂ ਨੇ ਵੀ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਸ਼ਹੀਦ ਸਰਦਾਰ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਆਪ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ-ਯੂਥ ਪ੍ਰਧਾਨ ਬਾਜਵਾ ਅਗਲੀ ਖ਼ਬਰ 77ਵੀਆਂ ਜ਼ੋਨਲ ਖੇਡਾਂ ਜ਼ੋਨ ਹਰਚੋਵਾਲ ਵਲੋਂ ਖੇਡਾਂ ਦੇ ਵਾਲੀਬਾਲ ਮੈਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਹ...
Ad Position 24
No active advertisement