02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕਾਰੋਬਾਰੀ ਵਿਜੇ ਕੁਮਾਰ ਸੋਨੀ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ’ਚ ਭਾਜਪਾ ਦੀ ਮਜ਼ਬੂਤੀ ਲਈ ਵਿੱਢੀ ਮੁਹਿੰਮ

ਕੋਟਲੀ ਸੂਰਤ ਮੱਲ੍ਹੀ, 1 ਅਗਸਤ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਉੱਘੇ ਕਾਰੋਬਾਰੀ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਮੁਹਿੰਮ ਵਿੱਢ ਦਿੱਤੀ ਹੈ ਤੇ ਹਰੇਕ ਵਰਗ ਤੇ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਹੱਕ ’ਚ ਲਾਮਬੰਦ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਸ਼ਾਲਾਘਾਯੋਗ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਵਿਜੇ ਕੁਮਾਰ ਸੋਨੀ ਜਿਹੜੇ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਟਿਕਟ ਦੇ ਮੁੱਖ ਦਾਅਵੇਦਾਰ ਹਨ, ਵਲੋਂ ਪਿਛਲੇ ਸਮੇਂ ਤੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਹਲਕੇ ਅੰਦਰ ਆਪਣੀ ਚੰਗੀ ਜਾਣ ਪਹਿਚਾਣ ਬਣਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 02-08-2026
ਕੋਟਲੀ ਸੂਰਤ ਮੱਲ੍ਹੀ, 1 ਅਗਸਤ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਉੱਘੇ ਕਾਰੋਬਾਰੀ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤੀ ਲਈ ਮੁਹਿੰਮ ਵਿੱਢ ਦਿੱਤੀ ਹੈ ਤੇ ਹਰੇਕ ਵਰਗ ਤੇ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਹੱਕ ’ਚ ਲਾਮਬੰਦ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਸ਼ਾਲਾਘਾਯੋਗ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਵਿਜੇ ਕੁਮਾਰ ਸੋਨੀ ਜਿਹੜੇ ਕਿ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਟਿਕਟ ਦੇ ਮੁੱਖ ਦਾਅਵੇਦਾਰ ਹਨ, ਵਲੋਂ ਪਿਛਲੇ ਸਮੇਂ ਤੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਹਲਕੇ ਅੰਦਰ ਆਪਣੀ ਚੰਗੀ ਜਾਣ ਪਹਿਚਾਣ ਬਣਾਈ ਜਾ ਰਹੀ ਹੈ। ਪਿਛਲੇ ਦਿਨਾਂ ਤੋਂ ਵਿਜੇ ਕੁਮਾਰ ਸੋਨੀ ਵਲੋਂ ਹਲਕੇ ਦੇ ਪਿੰਡਾਂ ’ਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਕੇ ਹਰੇਕ ਵਰਗ ਤੱਕ ਪਹੁੰਚ ਅਪਣਾਈ ਜਾ ਰਹੀ ਹੈ ਤੇ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ’ਚ ਸ਼ਾਮਿਲ ਹੋ ਕੇ ਉਹ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਨਿਰੰਤਰ ਯਤਨਸ਼ੀਲ ਹਨ। ਕਸਬੇ ਅੰਦਰ ਇਕ ਵਿਸ਼ੇਸ਼ ਮੀਟਿੰਗ ਉਪਰੰਤ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਭਾਜਪਾ ਨੂੰ ਬਹੁਤ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਬਿਹਤਰ ਬਣਾ ਸਕਦੀ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਨਿੱਤ ਲੁੱਟ-ਖੋਹ ਤੇ ਮਾੜੀਆਂ ਘਟਨਾਵਾਂ ਕਰ ਕੇ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਅਮਨ-ਸ਼ਾਂਤੀ ਦਾ ਰਾਜ ਦਿੱਤਾ ਜਾਵੇਗਾ। ਇਸ ਮੌਕੇ ਮਾਸਟਰ ਨੰਦ ਕਿਸ਼ੋਰ, ਪਵਨ ਕੁਮਾਰ ਦੇਹੜ, ਹਰਬੰਸ ਹਲਵਾਈ, ਬਲਵਿੰਦਰ ਕੁਮਾਰ, ਕੰਵਲਜੀਤ ਸਿੰਘ ਗੱਗੂ, ਮਲਕੀਤ ਸਿੰਘ, ਜੋਰਾਵਰ ਸਿੰਘ, ਰਵਿੰਦਰ ਮਸੀਹ ਕੁਹਾਲੀ, ਸੋਨੂੰ ਮਸੀਹ ਰਾਏਚੱਕ ਸਮੇਤ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਜਗਰੂਪ ਸਿੰਘ ਸੇਖਵਾਂ ਦੇ ਸੂਬਾ ਉਪ ਪ੍ਰਧਾਨ ਬਣਨ ’ਤੇ ਜ਼ਿਲ੍ਹਾ ਯੂਥ ਪ੍ਰਧਾਨ ਸੰਦੀਪ ਸਮਰਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ
Ad Position 24
No active advertisement