02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਨੇ ਜ਼ੋਨ ਪੱਧਰੀ ਯੋਗਾ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 1 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਐੱਸ.

Ad Position 21
No active advertisement
ਅਜੀਤ ਡੈਸਕ 02-08-2026
ਕੋਟਲੀ ਸੂਰਤ ਮੱਲ੍ਹੀ, 1 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲਿਆਂਵਾਲ ਵਿਖੇ ਕਰਵਾਏ ਗਏ ਜ਼ੋਨ ਪੱਧਰੀ ਯੋਗਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਦੂਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਦੱਸਿਆ ਕਿ ਕਰਵਾਏ ਗਏ ਜ਼ੋਨ ਪੱਧਰ ਦੇ ਮੁਕਾਬਲਿਆਂ ਵਿਚ ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਦੂਜਾ ਸਥਾਨ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਆ ਕਿ ਵਿਦਿਆਰਥੀਆਂ ਨੇ ਵੱਖ-ਵੱਖ ਯੋਗਾ ਮੁਕਾਬਲਿਆਂ ਵਿਚ ਅਨੁਸ਼ਾਸਨ, ਲਚਕਤਾ ਅਤੇ ਸ਼ਾਨਦਾਰ ਸੰਤੁਲਨ ਦਾ ਪ੍ਰਦਰਸ਼ਨ ਕਰ ਕੇ ਜੱਜਾਂ ਅਤੇ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ। ਇਹ ਉਪਲੱਬਧੀ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਧਿਆਪਕਾਂ ਦੀ ਸਿਖਲਾਈ ਅਤੇ ਸਕੂਲ ਵਲੋਂ ਖੇਡਾਂ ਅਤੇ ਯੋਗਾ ਨੂੰ ਦਿੱਤੇ ਜਾ ਰਹੇ ਉਤਸ਼ਾਹ ਦਾ ਨਤੀਜਾ ਹੈ। ਪ੍ਰਿੰਸੀਪਲ ਸ੍ਰੀਮਤੀ ਸੋਨੀਆ ਮਹਾਜਨ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਇਕਾਗਰਤਾ ਤੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦਾ ਹੈ। ਸਕੂਲ ਦੇ ਡਾਇਰੈਕਟਰ ਅਯੋਧ ਸਿੰਘ, ਐੱਮ.ਡੀ. ਹਰਦਿਆਲ ਸਿੰਘ ਅਤੇ ਚੇਅਰਪਰਸਨ ਸ੍ਰੀਮਤੀ ਬਲਜਿੰਦਰ ਕੌਰ ਨੇ ਸਮੂਹ ਯੋਗਾ ਟੀਮ ਅਤੇ ਕੋਚਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਉਪਲੱਬਧੀਆਂ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਸਟਾਫ਼ ਸਮੇਤ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤੇਜਾ ਕਲਾਂ ਵਿਖੇ ਦੰਦਾ ਦਾ ਚੈੱਕਅਪ ਕੈਂਪ ਲਗਾਇਆ ਅਗਲੀ ਖ਼ਬਰ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਯਾਦਗਾਰੀ ਗੇਟ ਨੇੜੇ ਖੁੱਲੇ ਸ਼ਰਾਬ ਦੇ ਠੇਕੇ ਕਾਰਨ ਇਲਾਕਾ ਨਿਵਾਸੀਆਂ ’ਚ ਰੋਸ
Ad Position 24
No active advertisement