ਗੁਰਇਕਬਾਲ ਸਿੰਘ ਮਾਹਲ ਵਲੋਂ ਬਲਵਿੰਦਰ ਸਿੰਘ ਹੈਲਥ ਕੇਅਰ ਸੈਂਟਰ ਦਾ ਉਦਘਾਟਨ
ਧਾਰੀਵਾਲ, 1 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਸਥਾਨਕ ਅਹਿਮਦਾਬਾਦ ਵਿਖੇ ਨਵੇਂ ਬਣੇ ਬਲਵਿੰਦਰ ਸਿੰਘ ਹੈਲਥ ਕੇਅਰ ਸੈਂਟਰ ਦਾ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਦੀ ਉਪਲੱਬਧਤਾ ਸਮੇਂ ਦੀ ਮੁੱਖ ਲੋੜ ਹੈ ਅਤੇ ਅਜਿਹੇ ਸਿਹਤ ਕੇਂਦਰ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਧਾਰੀਵਾਲ, 1 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਸਥਾਨਕ ਅਹਿਮਦਾਬਾਦ ਵਿਖੇ ਨਵੇਂ ਬਣੇ ਬਲਵਿੰਦਰ ਸਿੰਘ ਹੈਲਥ ਕੇਅਰ ਸੈਂਟਰ ਦਾ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਦੀ ਉਪਲੱਬਧਤਾ ਸਮੇਂ ਦੀ ਮੁੱਖ ਲੋੜ ਹੈ ਅਤੇ ਅਜਿਹੇ ਸਿਹਤ ਕੇਂਦਰ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਹੈਲਥ ਕੇਅਰ ਸੈਂਟਰ ਦੇ ਪ੍ਰਬੰਧਕ ਡਾਕਟਰ ਵਿਲੀਅਮ ਤਰੇਜਾ ਨਗਰ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਸੰਸਥਾ ਇਲਾਕੇ ਦੇ ਲੋਕਾਂ ਦੀ ਵਧੀਆ ਢੰਗ ਨਾਲ ਸੇਵਾ ਕਰੇਗੀ। ਇਸ ਮੌਕੇ ਸੈਂਟਰ ਦੇ ਸੰਚਾਲਕਾਂ ਵਲੋਂ ਗੁਰਇਕਬਾਲ ਸਿੰਘ ਮਾਹਲ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਤਿੰਦਰ ਸਿੰਘ ਜੇ.ਪੀ., ਜਤਿੰਦਰ ਭਗਤ, ਸਾਬਕਾ ਸਰਪੰਚ ਰੋਣਕੀ ਰਾਮ ਮਾਹਲਾ ਆਲੋਵਾਲ, ਦੀਪ ਮਾਨ ਖੁੰਡਾ, ਮੁਕੇਸ਼ ਸੇਠ ਆਦਿ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸਮਾਜ ਸੇਵੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।