02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਤੀਆਂ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਚੂੜੀਆਂ, 1 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 02-08-2026
ਫ਼ਤਹਿਗੜ੍ਹ ਚੂੜੀਆਂ, 1 ਅਗਸਤ (ਐੱਮ.ਐੱਸ. ਫੁੱਲ)-ਸਰਸਵਤੀ ਵਿਦਿਆ ਮੰਦਰ, ਰੇਲਵੇ ਰੋਡ ਫ਼ਤਹਿਗੜ੍ਹ ਚੂੜੀਆਂ ਵਿਖੇ ਸਾਉਣ ਮਹੀਨੇ ਦੀ ਖੁਸ਼ੀ, ਧੀਆਂ-ਭੈਣਾਂ ਦੇ ਸਸ਼ਕਤੀਕਰਨ ਅਤੇ ਪੰਜਾਬੀ ਵਿਰਸੇ ਦੇ ਪ੍ਰਤੀਕ ਵਜੋਂ ਤੀਆਂ ਦਾ ਤਿਉਹਾਰ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੇ ਵਿਹੜੇ ਵਿਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਆਰੰਭਤਾ ਪ੍ਰਿੰਸੀਪਲ ਕਰਨ ਸ਼ਰਮਾ ਵਲੋਂ ਜੋਤ ਜਗਾ ਕੇ ਕੀਤੀ ਗਈ, ਜਿਸ ਦੌਰਾਨ ਵਿਦਿਆਰਥਣਾਂ ਵਲੋਂ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਦਾ ਖੂਬ ਰੰਗ ਬੰਨਿ੍ਹਆਂ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਲਈ ਖੀਰ ਅਤੇ ਪੂੜਿਆਂ ਦਾ ਲੰਗਰ ਵੀ ਲਗਾਇਆ ਗਿਆ। ਸ਼ਾਨਦਾਰ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਰੋਸ਼ਨੀ, ਰੇਚਲ, ਧਰਮਪ੍ਰੀਤ ਸਿੰਘ ਤੇ ਨਵਨੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿਚ ਮੈਡਮ ਰੀਤੂ ਸ਼ਰਮਾ, ਰਾਜਵਿੰਦਰ ਕੌਰ ਸੰਧੂ, ਰਾਜ ਰਾਣੀ, ਮਨਪ੍ਰੀਤ ਕੌਰ, ਰਾਜਬੀਰ ਕੌਰ ਅਤੇ ਰਣਜੀਤ ਕੌਰ ਸਮੇਤ ਸਮੂਹ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਦੋਂ ਕਿ ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਰਾਜ ਰਾਣੀ ਨੇ ਬਾਖ਼ੂਬੀ ਨਿਭਾਈ ਅਤੇ ਕੋਆਰਡੀਨੇਟਰ ਮੈਡਮ ਰਾਜਵਿੰਦਰ ਕੌਰ ਨੇ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਸਾਰਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਬ-ਡਵੀਜ਼ਨ ਬਹਿਰਾਮਪੁਰ ਵਿਖੇ ਪੈਨਸ਼ਨਰਾਂ ਦੀ ਮੀਟਿੰਗ ਕੱਲ੍ਹ ਨੂੰ- ਨਰਵੀਰ ਸਿੰਘ ਸੈਣੀ ਅਗਲੀ ਖ਼ਬਰ ਗੁਰਇਕਬਾਲ ਸਿੰਘ ਮਾਹਲ ਵਲੋਂ ਬਲਵਿੰਦਰ ਸਿੰਘ ਹੈਲਥ ਕੇਅਰ ਸੈਂਟਰ ਦਾ ਉਦਘਾਟਨ
Ad Position 24
No active advertisement