ਸੀਨੀਅਰ ਮੈਡੀਕਲ ਅਫਸਰ ਡਾ: ਅਨੀਤਾ ਗੁਪਤਾ ਨੂੰ ਸੇਵਾ ਮੁਕਤੀ ’ਤੇ ਨਿੱਘੀ ਵਿਦਾਇਗੀ
ਗੁਰਦਾਸਪੁਰ, 1 ਅਗਸਤ (ਅਸ਼ੋਕ ਸ਼ਰਮਾ)-ਪੀ. ਐਚ.
ਗੁਰਦਾਸਪੁਰ, 1 ਅਗਸਤ (ਅਸ਼ੋਕ ਸ਼ਰਮਾ)-ਪੀ.ਐਚ.ਸੀ ਰਣਜੀਤ ਬਾਗ਼ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਅਨੀਤਾ ਗੁਪਤਾ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਡਾ: ਸ਼ਿਲਪਾ ਨੇ ਡਾ: ਅਨੀਤਾ ਗੁਪਤਾ ਵਲੋਂ ਸਿਹਤ ਵਿਭਾਗ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਮਰੀਜ਼ਾਂ ਪ੍ਰਤੀ ਉਨ੍ਹਾਂ ਦੇ ਹਮਦਰਦੀ ਭਰੇ ਵਤੀਰੇ ਦੀ ਭਰਪੂਰ ਸ਼ਲਾਘਾ ਕੀਤੀ। ਸਟਾਫ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਸਪਤਾਲ ਨੇ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਆਪਣੇ ਵਿਦਾਇਗੀ ਭਾਸ਼ਣ ਵਿਚ ਸੇਵਾ ਮੁਕਤ ਹੋਏ ਡਾ: ਅਨੀਤਾ ਨੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਮਿਲੇ ਸਹਿਯੋਗ ਸਦਕਾ ਹੀ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਅ ਸਕੇ ਹਨ। ਸਮਾਗਮ ਦੇ ਅੰਤ ਵਿਚ ਹਸਪਤਾਲ ਸਟਾਫ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮੂਹ ਸਟਾਫ ਨੇ ਉਨ੍ਹਾਂ ਦੇ ਸੁਖਾਵੇਂ ਅਤੇ ਨਿਰੋਏ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਿਹਤ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ, ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ ਮੌਜੂਦ ਸੀ।