02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੀ.ਏ.ਯੂ. ਖੇਤਰੀ ਖੋਜ ਕੇਂਦਰ ਵਿਖੇ ਇੰਟਰਨਸ਼ਿਪ ਸਿਖਲਾਈ ਸਮਾਪਤ-ਡਾ: ਹਰਪਾਲ ਸਿੰਘ ਰੰਧਾਵਾ

ਗੁਰਦਾਸਪੁਰ, 1 ਅਗਸਤ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਵਿਖੇ ਪੰਡਿਤ ਮੋਹਨ ਲਾਲ ਐੱਸ. ਡੀ ਕਾਲਜ ਅਤੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਘੁਮਾਣ ਦੇ ਵਿਦਿਆਰਥੀਆਂ ਲਈ ਦੋ ਹਫ਼ਤਿਆਂ ਦਾ ਇੰਟਰਨਸ਼ਿਪ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਹੋ ਗਿਆ।

Ad Position 21
No active advertisement
ਅਜੀਤ ਡੈਸਕ 02-08-2026
ਗੁਰਦਾਸਪੁਰ, 1 ਅਗਸਤ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਵਿਖੇ ਪੰਡਿਤ ਮੋਹਨ ਲਾਲ ਐੱਸ.ਡੀ ਕਾਲਜ ਅਤੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਘੁਮਾਣ ਦੇ ਵਿਦਿਆਰਥੀਆਂ ਲਈ ਦੋ ਹਫ਼ਤਿਆਂ ਦਾ ਇੰਟਰਨਸ਼ਿਪ ਸਿਖਲਾਈ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਤ ਹੋ ਗਿਆ। ਇਸ ਸਿਖਲਾਈ ਕੈਂਪ ਵਿਚ ਕੁੱਲ 85 ਵਿਦਿਆਰਥੀਆਂ ਨੇ ਹਿੱਸਾ ਲਿਆ। ਸਿਖਲਾਈ ਦੌਰਾਨ ਖੇਤੀ ਵਿਗਿਆਨੀਆਂ ਵਲੋਂ ਵਿਦਿਆਰਥੀਆਂ ਨੂੰ ਫ਼ਸਲਾਂ ਦੀ ਉੱਨਤ ਕਾਸ਼ਤ, ਕੀਟ ਤੇ ਬਿਮਾਰੀ ਪ੍ਰਬੰਧਨ, ਮਿੱਟੀ ਪਰਖ, ਸਬਜ਼ੀਆਂ ਦੀ ਸੁਰੱਖਿਅਤ ਕਾਸ਼ਤ ਅਤੇ ਖੇਤਰੀ ਖੋਜ ਕੇਂਦਰ ਵਿਖੇ ਚੱਲ ਰਹੇ ਵੱਖ-ਵੱਖ ਪ੍ਰਯੋਗਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਖੋਜ ਖੇਤਾਂ (ਫਾਰਮਾਂ) ਤੇ ਪ੍ਰਯੋਗਸ਼ਾਲਾਵਾਂ ਦਾ ਵਿਸ਼ੇਸ਼ ਦੌਰਾ ਵੀ ਕਰਵਾਇਆ ਗਿਆ। ਸਮਾਪਤੀ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੇਂਦਰ ਦੇ ਇੰਚਾਰਜ ਡਾ: ਹਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਨੂੰ ਕਲਾਸ ਰੂਮ ਦੇ ਗਿਆਨ ਨੂੰ ਖੇਤਾਂ ਵਿਚ ਅਮਲੀ ਰੂਪ ’ਚ ਵਰਤਣ ਵਿਚ ਮਦਦ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਿਗਿਆਨਕ ਖੇਤੀ ਅਪਣਾਉਣ ਦੀ ਪ੍ਰੇਰਨਾ ਦਿੱਤੀ। ਡਾ: ਰੰਧਾਵਾ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਪੀ.ਏ.ਯੂ ਪੂਰੇ ਭਾਰਤ ਵਿਚ ਪਹਿਲੇ ਨੰਬਰ ’ਤੇ ਰਹਿ ਕੇ ਵਿਦਿਆਰਥੀਆਂ, ਕਿਸਾਨਾਂ ਅਤੇ ਖੇਤੀ ਉਦਯੋਗ ਦੀ ਨਿਰੰਤਰ ਸੇਵਾ ਕਰ ਰਹੀ ਹੈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ: ਐੱਸ.ਐੱਸ ਔਲਖ ਨੇ ਵਿਦਿਆਰਥੀਆਂ ਨੂੰ ਸਹਾਇਕ ਧੰਦਿਆਂ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਇੰਸਟੀਚਿਊਟ ਦੇ ਸਹਿਯੋਗੀ ਡੀਨ ਡਾ: ਬੀ.ਐੱਸ ਢਿੱਲੋਂ ਨੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦਾ ਮਹੱਤਵ ਸਮਝਾਇਆ। ਦੋਵਾਂ ਕਾਲਜਾਂ ਦੇ ਪ੍ਰਿੰਸੀਪਲ ਅਤੇ ਪ੍ਰੋਫੈਸਰਾਂ ਨੇ ਪੀ.ਏ.ਯੂ ਵਲੋਂ ਦਿੱਤੀ ਸਿਖਲਾਈ ਲਈ ਧੰਨਵਾਦ। ਵ ਿਦਿਆਰਥੀਆਂ ਨੇ ਕਿਹਾ ਕਿ ਇਸ ਟ੍ਰੇਨਿੰਗ ਰਾਹੀਂ ਉਨ੍ਹਾਂ ਨੂੰ ਖੇਤੀਬਾੜੀ ਦੀਆਂ ਬਾਰੀਕੀਆਂ ਸਮਝਣ ਅਤੇ ਆਤਮ-ਨਿਰਭਰ ਬਣਨ ਵਿਚ ਵੱਡੀ ਮਦਦ ਮਿਲੀ ਹੈ। ਇਸ ਇੰਟਰਨਸ਼ਿਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਡਾ: ਜਗਦੀਸ਼ ਸਿੰਘ ਅਤੇ ਡਾ: ਲਲਿਤ ਪਾਲ ਨੇ ਅਹਿਮ ਭੂਮਿਕਾ ਨਿਭਾਈ। ਦੇ ਅੰਤ ਵਿਚ ਸਿਖਲਾਈ ਪੂਰੀ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਪੁਲਿਸ ਨੇ 120 ਗਵਾਚੇ ਤੇ ਖੋਹੇ ਗਏ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ ਅਗਲੀ ਖ਼ਬਰ ਅਫੀਮ ਸਮੇਤ 2 ਕਾਰ ਸਵਾਰ ਗ੍ਰਿਫਤਾਰ
Ad Position 24
No active advertisement