ਮਾਮੂਨ ਚੌਕ ਦੀਆਂ ਟ੍ਰੈਫਿਕ ਸਿਗਨਲ ਲਾਈਟਾਂ ਕਈ ਸਾਲਾ ਤੋਂ ਬੰਦ
ਪਠਾਨਕੋਟ, 1 ਅਗਸਤ (ਸੁਮਿਤ)-ਸ਼ਹਿਰ ਦੇ ਮਾਮੂਨ ਚੌਕ ‘ਤੇ ਲੱਗੀਆਂ ਟ੍ਰੈਫਿਕ ਸਿਗਨਲ ਲਾਈਟਾਂ ਪਿਛਲੇ ਕਈ ਸਾਲਾ ਤੋਂ ਖਰਾਬ ਪਈਆਂ ਹਨ। ਇਸ ਕਾਰਨ ਚੌਰਾਹੇ ‘ਤੇ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ ਅਤੇ ਵਾਹਨ ਚਾਲਕਾਂ ਦੇ ਨਾਲ-ਨਾਲ ਰਾਹਗੀਰਾਂ ਨੂੰ ਵੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਠਾਨਕੋਟ, 1 ਅਗਸਤ (ਸੁਮਿਤ)-ਸ਼ਹਿਰ ਦੇ ਮਾਮੂਨ ਚੌਕ ‘ਤੇ ਲੱਗੀਆਂ ਟ੍ਰੈਫਿਕ ਸਿਗਨਲ ਲਾਈਟਾਂ ਪਿਛਲੇ ਕਈ ਸਾਲਾ ਤੋਂ ਖਰਾਬ ਪਈਆਂ ਹਨ। ਇਸ ਕਾਰਨ ਚੌਰਾਹੇ ‘ਤੇ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ ਅਤੇ ਵਾਹਨ ਚਾਲਕਾਂ ਦੇ ਨਾਲ-ਨਾਲ ਰਾਹਗੀਰਾਂ ਨੂੰ ਵੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮਾਮੂਨ ਚੌਕ ਤੋਂ ਹਰ ਰੋਜ਼ ਹਜ਼ਾਰਾਂ ਛੋਟੇ-ਵੱਡੇ ਵਾਹਨ ਲੰਘਦੇ ਹਨ। ਟ੍ਰੈਫਿਕ ਸਿਗਨਲ ਬੰਦ ਹੋਣ ਕਾਰਨ ਕਈ ਵਾਰ ਜਾਮ ਦੀ ਸਥਿਤੀ ਬਣ ਜਾਂਦੀ ਹੈ ਅਤੇ ਸੜਕ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਟ੍ਰੈਫਿਕ ਸਿਗਨਲ ਲਾਈਟਾਂ ਨੂੰ ਮੁੜ ਚਾਲੂ ਕਰ ਦਿੱਤਾ ਜਾਵੇ ਤਾਂ ਟ੍ਰੈਫਿਕ ਵਿਵਸਥਾ ਕਾਫ਼ੀ ਹੱਦ ਤੱਕ ਸੁਚਾਰੂ ਹੋ ਸਕਦੀ ਹੈ। ਸਥਾਨਕ ਨਿਵਾਸੀਆਂ ਅਤੇ ਵਾਹਨ ਚਾਲਕਾਂ ਨੇ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਖਰਾਬ ਪਈਆਂ ਟ੍ਰੈਫਿਕ ਸਿਗਨਲ ਲਾਈਟਾਂ ਦੀ ਜਲਦ ਮੁਰੰਮਤ ਕਰਕੇ ਉਨ੍ਹਾਂ ਨੂੰ ਮੁੜ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਟ੍ਰੈਫਿਕ ਜਾਮ ਅਤੇ ਹਾਦਸਿਆਂ ਦੇ ਖ਼ਤਰੇ ਤੋਂ ਰਾਹਤ ਮਿਲ ਸਕੇ।