02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੀ.ਐਸ.ਪੀ.ਸੀ.ਐਲ. ਆਊਟ ਸੋਰਸ ਮੁਲਾਜ਼ਮ ਫੈਡਰੇਸ਼ਨ ਦੀ ਓ.ਐਸ.ਡੀ. ਨਾਲ ਮੀਟਿੰਗ

ਪਠਾਨਕੋਟ, 1 ਅਗਸਤ (ਸੁਮਿਤ)- ਪੀ. ਐਸ.

Ad Position 21
No active advertisement
ਅਜੀਤ ਡੈਸਕ 02-08-2026
ਪਠਾਨਕੋਟ, 1 ਅਗਸਤ (ਸੁਮਿਤ)- ਪੀ.ਐਸ.ਪੀ.ਸੀ.ਐਲ ਆਊਟ ਸੋਰਸ ਮੁਲਾਜ਼ਮ ਫੈਡਰੇਸ਼ਨ ਵਲੋਂ ਪਠਾਨਕੋਟ ਦੇ ਸੰਦੀਪਨੀ ਸਕੂਲ ਵਿਖੇ ਪੰਜਾਬ ਸਰਕਾਰ ਦੇ ਓ.ਐਸ.ਡੀ ਸੁਖਬੀਰ ਸਿੰਘ ਸੁੱਖੀ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ ਦੇ 1912 ਸ਼ਿਕਾਇਤ ਕੇਂਦਰਾਂ ਅਤੇ ਸੁਵਿਧਾ ਕੇਂਦਰਾਂ ਵਿਚ ਆਊਟ ਸੋਰਸ ਆਧਾਰ ‘ਤੇ ਸੇਵਾ ਨਿਭਾਅ ਰਹੇ ਕਰਮਚਾਰੀਆਂ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਰੱਖੀਆਂ। ਕਰਮਚਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ਲਈ ਕੈਟਾਗਰੀ-ਡੀ ਦੀ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ ਅਤੇ ਕਰੀਬ 16 ਸਾਲਾ ਤੋਂ ਸੇਵਾ ਕਰ ਰਹੇ ਆਊਟ ਸੋਰਸ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ। ਓ.ਐਸ.ਡੀ ਸੁਖਬੀਰ ਸਿੰਘ ਸੁੱਖੀ ਨੇ ਕਰਮਚਾਰੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਨਾਲ ਇਸ ਮਾਮਲੇ ‘ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਯੋਗ ਕਦਮ ਚੁੱਕਣਗੇ। ਫੈਡਰੇਸ਼ਨ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਕਰਮਚਾਰੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਸੇਵਾਵਾਂ ਨਿਭਾਅ ਰਹੇ ਹਨ ਅਤੇ ਸਰਕਾਰ ਨੂੰ ਮੰਗਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਮਨਦੀਪ ਸਿੰਘ, ਅਮਿਤ ਕੁਮਾਰ, ਰਜਤ ਸਿੰਘ, ਭਵਯਦੀਪ ਸਿੰਘ, ਸੁਰਜੀਤ ਸਿੰਘ ਅਤੇ ਰਜਤ ਸ਼ਰਮਾ ਸਮੇਤ ਹੋਰ ਫੈਡਰੇਸ਼ਨ ਦੇ ਆਗੂ ਅਤੇ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਾਰਾਗੜ੍ਹ ਪੁਲਿਸ ਨੇ ਟਰੱਕ-ਟਿੱਪਰਾਂ ਦੇ ਕੱਟੇ ਚਲਾਨ * ਟਿੱਪਰਾਂ ’ਤੇ ਲੱਗੀਆਂ ਕਾਲੀਆਂ ਫਿਲਮਾਂ ਉਤਾਰੀਆਂ ਅਗਲੀ ਖ਼ਬਰ ਮਾਮੂਨ ਚੌਕ ਦੀਆਂ ਟ੍ਰੈਫਿਕ ਸਿਗਨਲ ਲਾਈਟਾਂ ਕਈ ਸਾਲਾ ਤੋਂ ਬੰਦ
Ad Position 24
No active advertisement