02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੁਰੂ ਨਾਨਕ ਕਾਲਜ ਬਟਾਲਾ ਦੇ ਐਨ. ਸੀ. ਸੀ. ਕੈਡਿਟ ਸੈਮਸੂਨ ਮਸੀਹ ਦਾ ਨਿੱਘਾ ਸਵਾਗਤ

ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਤੇ ਸਕੱਤਰ ਵਿੱਦਿਆ ਇੰਜੀਨੀਅਰ ਸ: ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਐਨ. ਸੀ.

Ad Position 21
No active advertisement
ਅਜੀਤ ਡੈਸਕ 02-08-2026
ਬਟਾਲਾ, 1 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਤੇ ਸਕੱਤਰ ਵਿੱਦਿਆ ਇੰਜੀਨੀਅਰ ਸ: ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਦੇ ਐਨ. ਸੀ. ਸੀ. ਕੈਡਿਟ ਸੈਮਸੂਨ ਮਸੀਹ ਦੇ ਆਰ. ਡੀ. ਸੀ. ਦੇ ਕਲਚਰਲ ਵਿੰਗ ਵਿਚ ਤਬਲਾ ਵਾਦਕ ਵਜੋਂ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਵਾਪਸ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ 22 ਪੰਜਾਬ ਬਟਾਲੀਅਨ ਐਨ. ਸੀ. ਸੀ. ਬਟਾਲਾ ਦੇ ਕਰਨਲ ਕੇ. ਜੇ. ਐਸ ਗਿੱਲ ਨੇ ਦੱਸਿਆ ਕਿ ਸੈਮਸੂਨ ਮਸੀਹ 22 ਪੰਜਾਬ ਬਟਾਲੀਅਨ ਐਨ. ਸੀ. ਸੀ. ਦਾ ਹੋਣਹਾਰ ਕੈਡਿਟ ਹੈ। ਉਸ ਨੇ ਵੱਖ-ਵੱਖ ਐਨ. ਸੀ. ਸੀ. ਕੈਂਪਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਉਪਰੰਤ ਦੇਸ਼ ਦੇ ਪ੍ਰਤਿਸ਼ਠਿਤ ਆਰਡੀਸੀ ਕੈਂਪ ਦੇ ਸੱਭਿਆਚਾਰਕ ਵਿੰਗ ਲਈ ਚੋਣ ਪ੍ਰਾਪਤ ਕੀਤੀ, ਜਿੱਥੇ ਉਸ ਨੇ ਤਬਲਾ ਵਾਦਨ ਰਾਹੀਂ ਆਪਣੀ ਵਿਲੱਖਣ ਪ੍ਰਤਿਭਾ ਦੀ ਪੇਸ਼ਕਾਰੀ ਕੀਤੀ ਅਤੇ ਕਾਲਜ ਅਤੇ ਬਟਾਲੀਅਨ ਦਾ ਮਾਣ ਵਧਇਆ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਅਤੇ ਐਨ. ਸੀ. ਸੀ. ਦੇ ਏ. ਐਨ. ਓ. ਲੈਫਟੀਨੈਂਟ ਅੰਮ੍ਰਿਤਪਾਲ ਸਿੰਘ ਨੇ ਸੈਮਸੂਨ ਮਸੀਹ ਦਾ ਕਾਲਜ ਪਹੁੰਚਣ ’ਤੇ ਸਵਾਗਤ ਕੀਤਾ। ਉਨ੍ਹਾਂ ਵਿਦਿਆਰਥੀ ਦੀ ਇਸ ਉਪਲੱਬਧੀ ਦੀ ਭਰਪੂਰ ਸ਼ਾਲਾਘਾ ਕਰਦਿਆਂ ਕਿਹਾ ਕਿ ਉਸ ਦੀ ਸਫਲਤਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਸਰੋਤ ਹੈ। ਉਨ੍ਹਾਂ ਸੈਮਸੂਨ ਨੂੰ ਭਵਿੱਖ ਵਿਚ ਹੋਰ ਉੱਚੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਐਨ. ਸੀ. ਸੀ. ਨਾਲ ਸੰਬੰਧਿਤ ਅਧਿਕਾਰੀ ਅਤੇ ਕੈਡਿਟ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਐਕਸੀਅਨ ਬਣਨ ਉਪਰੰਤ ਇੰਜੀ. ਨਿਰਮਲ ਸਿੰਘ ਭੰਗੂ ਨੇ ਗੁਰੂ ਘਰ ਕੀਤਾ ਸ਼ੁਕਰਾਨਾ
Ad Position 24
No active advertisement