ਫੀਸ ਸਟਰੱਕਚਰ ਪੋਰਟਲ ’ਤੇ ਜਾਣਕਾਰੀ ਅਪਲੋਡ ਨਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਜ਼ਿਲ੍ਹਾ ਸਿੱਖਿਆ ਅਫ਼ਸਰ
* 56 ਨਿੱਜੀ ਸਕੂਲਾਂ ਵਲੋਂ ਫੀਸ ਸਟਰੱਕਚਰ ਪੋਰਟਲ ’ਤੇ ਜਾਣਕਾਰੀ ਨਹੀਂ ਕੀਤੀ ਗਈ ਅੱਪਲੋਡ
ਗੁਰਦਾਸਪੁਰ, 2 ਅਗਸਤ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ’ਚ ਪਾਰਦਰਸ਼ਤਾ, ਜਵਾਬਦੇਹੀ ਤੇ ਮਾਪਿਆਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਹਦਾਇਤਾਂ ਦੇ ਬਾਵਜੂਦ ਜ਼ਿਲ੍ਹਾ ਗੁਰਦਾਸਪੁਰ ਦੇ 56 ਨਿੱਜੀ ਸਕੂਲਾਂ ਵਲੋਂ ਹਾਲੇ ਤੱਕ ਆਪਣਾ ਫੀਸ ਸਟਰੱਕਚਰ ਤੇ ਹੋਰ ਲੋੜੀਂਦਾ ਡਾਟਾ ਸਿੱਖਿਆ ਵਿਭਾਗ ਦੇ ਪੋਰਟਲ ‘ਤੇ ਅੱਪਲੋਡ ਨਹੀਂ ਕੀਤਾ ਗਿਆ, ਜਿਸ ਨੂੰ ਸਿੱਖਿਆ ਵਿਭਾਗ ਨੇ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਫੀਸ ਰੈਗੂਲੇਟਰੀ ਕਮੇਟੀ ਦੇ ਚੇਅਰਮੈਨ ਹਨ ਤੇ ਉਨ੍ਹਾਂ ਵਲੋਂ ਇਸ ਸਾਰੀ ਪ੍ਰਕਿਰਿਆ ਦੀ ਸਮੇਂ-ਸਮੇਂ ‘ਤੇ ਨਿੱਜੀ ਤੌਰ ‘ਤੇ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਸਰਕਾਰ ਦੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਜ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ ਕੁਮਾਰ ਸ਼ਰਮਾ।
03-08-2026
ਗੁਰਦਾਸਪੁਰ, 2 ਅਗਸਤ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਪ੍ਰਣਾਲੀ ’ਚ ਪਾਰਦਰਸ਼ਤਾ, ਜਵਾਬਦੇਹੀ ਤੇ ਮਾਪਿਆਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਹਦਾਇਤਾਂ ਦੇ ਬਾਵਜੂਦ ਜ਼ਿਲ੍ਹਾ ਗੁਰਦਾਸਪੁਰ ਦੇ 56 ਨਿੱਜੀ ਸਕੂਲਾਂ ਵਲੋਂ ਹਾਲੇ ਤੱਕ ਆਪਣਾ ਫੀਸ ਸਟਰੱਕਚਰ ਤੇ ਹੋਰ ਲੋੜੀਂਦਾ ਡਾਟਾ ਸਿੱਖਿਆ ਵਿਭਾਗ ਦੇ ਪੋਰਟਲ ‘ਤੇ ਅੱਪਲੋਡ ਨਹੀਂ ਕੀਤਾ ਗਿਆ, ਜਿਸ ਨੂੰ ਸਿੱਖਿਆ ਵਿਭਾਗ ਨੇ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਫੀਸ ਰੈਗੂਲੇਟਰੀ ਕਮੇਟੀ ਦੇ ਚੇਅਰਮੈਨ ਹਨ ਤੇ ਉਨ੍ਹਾਂ ਵਲੋਂ ਇਸ ਸਾਰੀ ਪ੍ਰਕਿਰਿਆ ਦੀ ਸਮੇਂ-ਸਮੇਂ ‘ਤੇ ਨਿੱਜੀ ਤੌਰ ‘ਤੇ ਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਸਰਕਾਰ ਦੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਬੀਤੇ ਸਨਿਚਰਵਾਰ ਨੂੰ ਬਾਕੀ ਰਹਿ ਗਏ ਸਕੂਲਾਂ ਦੀ ਸਹੂਲਤ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ । ਇਸ ਮੌਕੇ ਐਮ.ਆਈ.ਐਸ. ਕੋਆਰਡੀਨੇਟਰ ਤੇ ਉਨ੍ਹਾਂ ਦੀ ਟੀਮ ਸਾਰਾ ਦਿਨ ਮੌਜੂਦ ਰਹੀ ਤਾਂ ਜੋ ਸਕੂਲਾਂ ਨੂੰ ਪੋਰਟਲ ‘ਤੇ ਡਾਟਾ ਅੱਪਲੋਡ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ। ਮੀਟਿੰਗ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਲ ਸ਼ਰਮਾ, ਡੀ.ਆਰ.ਸੀ. ਅਸ਼ੋਕ ਕੁਮਾਰ, ਰਾਹੁਲ, ਸੁਮਿਤ ਕੁਮਾਰ ਤੇ ਹੋਰ ਸਬੰਧਿਤ ਅਧਿਕਾਰੀ/ਕਰਮਚਾਰੀ ਵੀ ਮੌਜੂਦ ਰਹੇ । ਉਨ੍ਹਾਂ ਵਲੋਂ ਸਕੂਲ ਪ੍ਰਬੰਧਕਾਂ ਨੂੰ ਪੋਰਟਲ ‘ਤੇ ਜਾਣਕਾਰੀ ਅੱਪਲੋਡ ਕਰਨ ਲਈ ਹਰ ਸੰਭਵ ਤਕਨੀਕੀ ਤੇ ਪ੍ਰਸ਼ਾਸਨਿਕ ਸਹਾਇਤਾ ਪ੍ਰਦਾਨ ਕੀਤੀ ਗਈ । ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਦੇ ਬਾਵਜੂਦ ਬਹੁਤ ਘੱਟ ਸਕੂਲ ਪ੍ਰਬੰਧਕਾਂ ਨੇ ਮੀਟਿੰਗ ’ਚ ਸ਼ਮੂਲੀਅਤ ਕੀਤੀ ਤੇ ਵਿਭਾਗ ਵਲੋਂ ਦਿੱਤੀ ਜਾ ਰਹੀ ਸਹਾਇਤਾ ਦਾ ਲਾਭ ਲਿਆ । ਉਨ੍ਹਾਂ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਜੇਕਰ ਸੋਮਵਾਰ ਦੁਪਹਿਰ 12 ਵਜੇ ਤੱਕ ਸਬੰਧਿਤ ਸਕੂਲ ਆਪਣਾ ਫੀਸ ਸਟਰੱਕਚਰ ਤੇ ਲੋੜੀਂਦਾ ਡਾਟਾ ਪੋਰਟਲ ‘ਤੇ ਅੱਪਲੋਡ ਨਹੀਂ ਕਰਦੇ, ਤਾਂ ਉਹ ਮਾਣਯੋਗ ਡਿਪਟੀ ਕਮਿਸ਼ਨਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਉਕਤ ਸਕੂਲਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਲਿਖਣ ਵਾਸਤੇ ਮਜ਼ਬੂਰ ਹੋਣਗੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਪ੍ਰਣਾਲੀ ਵਿਚ ਪੂਰੀ ਪਾਰਦਰਸ਼ਤਾ ਲਿਆਉਣ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਲਈ ਸਾਰੇ ਨਿੱਜੀ ਸਕੂਲਾਂ ਲਈ ਆਪਣਾ ਫੀਸ ਸਟਰੱਕਚਰ, ਹੋਰ ਲਾਜ਼ਮੀ ਵੇਰਵੇ ਅਤੇ ਲੋੜੀਂਦੀ ਜਾਣਕਾਰੀ ਨਿਰਧਾਰਿਤ ਸਮੇਂ ਅੰਦਰ ਪੋਰਟਲ ‘ਤੇ ਅੱਪਲੋਡ ਕਰਨਾ ਲਾਜ਼ਮੀ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਾਕੀ ਰਹਿੰਦੇ ਸਕੂਲਾਂ ਨੂੰ ਇਕ ਵਾਰ ਫਿਰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਆਪਣੀ ਜਾਣਕਾਰੀ ਪੋਰਟਲ ‘ਤੇ ਅੱਪਲੋਡ ਕਰਕੇ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ । ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਂ ਸੀਮਾ ਸਮਾਪਤ ਹੋਣ ਉਪਰੰਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨਾਲ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ ਤੇ ਉਨ੍ਹਾਂ ਖ਼ਿਲਾਫ਼ ਸਿੱਖਿਆ ਵਿਭਾਗ ਦੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।