02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਐੱਨ.ਆਰ.ਆਈ. ਦੇ ਘਰੋਂ 12 ਤੋਲੇ ਸੋਨਾ ਤੇ ਵਿਦੇਸ਼ੀ ਕਰੰਸੀ ਚੋਰੀ * ਪੁਲਿਸ ਦੀ ਕਾਰਜਪ੍ਰਣਾਲੀ ’ਤੇ ਉੱਠੇ ਸਵਾਲ * ਇਕ ਹਫ਼ਤੇ ਵਿਚ ਤੀਜੀ ਘਟਨਾ ਨਾਲ ਸ਼ਹਿਰ ਅੰਦਰ ਸਹਿਮ ਦਾ ਮਾਹੌਲ

ਫ਼ਤਿਹਗੜ੍ਹ ਚੂੜੀਆਂ, 2 ਅਗਸਤ (ਐਮ. ਐਸ.

Ad Position 21
No active advertisement
ਅਜੀਤ ਡੈਸਕ 03-08-2026
ਫ਼ਤਿਹਗੜ੍ਹ ਚੂੜੀਆਂ, 2 ਅਗਸਤ (ਐਮ.ਐਸ.ਫੁੱਲ)-ਫਤਿਹਗੜ੍ਹ ਚੂੜੀਆਂ ਸ਼ਹਿਰ ਦੇ ਮਜੀਠਾ ਰੋਡ ਸਥਿਤ ਅਜੀਤ ਕਲੋਨੀ ਵਾਰਡ ਨੰਬਰ 4 ’ਚ ਚੋਰਾਂ ਵਲੋਂ ਇਕ ਐੱਨ.ਆਰ.ਆਈ. ਦੇ ਬੰਦ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਗਹਿਣੇ ਤੇ ਵਿਦੇਸ਼ੀ ਕਰੰਸੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਰ ਦੇ ਮਾਲਕਾਂ ਦੇ ਰਿਸ਼ਤੇਦਾਰ ਸੁਖਦੇਵ ਸਿੰਘ ਤੇ ਉਨ੍ਹਾਂ ਦੀ ਪਤਨੀ ਚਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਤੇ ਜਵਾਈ ਯੂ.ਕੇ. ’ਚ ਰਹਿੰਦੇ ਹਨ ਤੇ ਉਨ੍ਹਾਂ ਦੀ ਗੈਰ-ਹਾਜ਼ਰੀ ’ਚ ਉਹ ਘਰ ਦੀ ਦੇਖਭਾਲ ਲਈ ਸਫ਼ਾਈ ਕਰਨ ਆਏ ਸਨ। ਜਦੋਂ ਉਹ ਅੰਦਰ ਦਾਖ਼ਲ ਹੋਏ ਤਾਂ ਦੇਖਿਆ ਕਿ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ, ਸਾਰਾ ਸਾਮਾਨ ਖਿਲਰਿਆ ਪਿਆ ਸੀ ਤੇ ਚੋਰ ਪੇਟੀ ’ਚ ਰੱਖੇ ਕਰੀਬ 12 ਤੋਲੇ ਸੋਨੇ ਦੇ ਗਹਿਣੇ ਤੇ ਪਾਉਂਡ (ਬਾਹਰ ਦੀ ਕਰੰਸੀ) ਚੋਰੀ ਕਰਕੇ ਲੈ ਗਏ, ਜਦਕਿ ਜਾਂਦੇ ਸਮੇਂ ਉਹ ਘਰ ’ਚ ਪਏ ਬਿਸਕੁਟਾਂ ਦੇ ਪੈਕੇਟ ਵੀ ਖਾ ਗਏ। ਐਸ ਐਚ ਓ ਸੁਰਿੰਦਰਪਾਲ ਸਿੰਘ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ, ਪਰ ਪਿਛਲੇ ਇਕ ਹਫ਼ਤੇ ’ ਚ ਲਗਾਤਾਰ ਤੀਜੀ ਵਾਰ ਚੋਰੀ ਦੀ ਘਟਨਾ ਵਾਪਰਨ ਕਾਰਨ ਇਲਾਕਾ ਨਿਵਾਸੀਆਂ ’ਚ ਪੁਲਿਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਹ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ 7 ਦੇ ਚੰਡੀਗੜ੍ਹ ਧਰਨੇ ’ਚ ਪੈਨਸ਼ਨਰ ਵੱਧ ਚੜ ਕੇ ਸ਼ਾਮਿਲ ਹੋਣਗੇ-ਸੁਰਿੰਦਰ ਪੱਪੂ ਅਗਲੀ ਖ਼ਬਰ ਫੀਸ ਸਟਰੱਕਚਰ ਪੋਰਟਲ ’ਤੇ ਜਾਣਕਾਰੀ ਅਪਲੋਡ ਨਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਜ਼ਿਲ੍ਹਾ ਸਿੱਖਿਆ ਅਫ਼...
Ad Position 24
No active advertisement