03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਹਰਚੋਵਾਲ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਹਰਚੋਵਾਲ, 2 ਅਗਸਤ (ਢਿੱਲੋਂ, ਭਾਮ)-ਪਿੰਡ ਹਰਚੋਵਾਲ ਵਿਚ ਐੱਸ. ਸੀ.

Ad Position 21
No active advertisement
ਅਜੀਤ ਡੈਸਕ 03-08-2026
ਹਰਚੋਵਾਲ, 2 ਅਗਸਤ (ਢਿੱਲੋਂ, ਭਾਮ)-ਪਿੰਡ ਹਰਚੋਵਾਲ ਵਿਚ ਐੱਸ.ਸੀ. ਵਿੰਗ ਪੰਜਾਬ ਦੇ ਉਪ ਚੇਅਰਮੈਨ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਪ੍ਰਿੰਸੀਪਲ ਸੁਲੱਖਣ ਸਿੰਘ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਲਈ ਪਿੰਡ-ਪਿੰਡ ਮੀਟਿੰਗਾਂ ਕਰ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਲਗਭਗ ਸਰਕਾਰ ਦਾ ਸਮਾਂ ਖ਼ਤਮ ਹੋ ਗਿਆ ਹੈ। ਹਰਚੋਵਾਲ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵਿਕਾਸ ਨਹੀਂ ਹੋਇਆ। ਪਿੰਡ ਦੀਆਂ ਗਲੀਆਂ-ਨਾਲੀਆਂ ਤੇ ਛੱਪੜਾਂ ਦੀ ਸਫ਼ਾਈ ਅਤੇ ਮੇਨ ਰੋਡ ’ਤੇ ਪਏ ਟੋਇਆਂ ਤੋਂ ਪਤਾ ਲਗਦਾ ਹੈ ਕਿ ‘ਆਪ’ ਸਰਕਾਰ ਵਿਕਾਸ ਕਾਰਜ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ ਹੋ ਚੁੱਕੀ ਹੈ। ਲੋਕ ਹੁਣ ਮੌਜ਼ੂਦਾ ਸਰਕਾਰ ਨੂੰ ਅਲਵਿਦਾ ਕਹਿ ਚੁੱਕੇ ਹਨ ਤੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ । ਬੀਤੇ ਦਿਨੀਂ ਪੇਪਰ ਲੀਕ ਮਾਮਲੇ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਅੰਨਾ ਤਸ਼ੱਦਦ ਕਰਨ ਵਾਲੇ ਪੁਲਿਸ ਅਫ਼ਸਰਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਸਨੋਬਰ ਸਿੰਘ, ਹੀਰਾ ਲਾਲ ਵਰਮਾ ਸਾਬਕਾ ਬਲਾਕ ਪ੍ਰਧਾਨ, ਸਰਬਜੀਤ ਸਿੰਘ ਸ਼ੱਬਾ ਹਰਚੋਵਾਲ, ਮਿਸਤਰੀ ਹਰਭਜਨ ਸਿੰਘ, ਪੰਚਾਇਤ ਮੈਂਬਰ ਅਮਰੀਕ ਸਿੰਘ, ਪਾਲ ਸਿੰਘ ਆੜ੍ਹਤੀਆ, ਪੰਚਾਇਤ ਮੈਂਬਰ ਮੇਜਰ ਸਿੰਘ, ਬਲਦੇਵ ਸਿੰਘ, ਪੀ.ਏ. ਰਾਜਦੇਵ ਸਿੰਘ ਚੌਧਰੀਵਾਲ, ਦਵਿੰਦਰ ਸਿੰਘ, ਉੱਤਮ ਸਿੰਘ, ਲਖਬੀਰ ਸਿੰਘ, ਪਵਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਿਖੇ ਹਜ਼ਾਰਾਂ ਬੂਟੇ ਸੰਗਤਾਂ ਨੂੰ ਵੰਡੇ
Ad Position 24
No active advertisement