03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ

ਬਟਾਲਾ, 2 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਦਿਨੋ-ਦਿਨ ਚੜ੍ਹਤ ਵੇਖ ਕੇ ਪਾਰਟੀ ਦੀ ਹਲਕੇ ’ਚ ਪ੍ਰਤੀਨਿਧਤਾ ਕਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ’ਚ ਪਿੰਡ ਵਰਿਆਹ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ’ਚ ਡਾ.

Ad Position 21
No active advertisement
ਅਜੀਤ ਡੈਸਕ 03-08-2026
ਬਟਾਲਾ, 2 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਦਿਨੋ-ਦਿਨ ਚੜ੍ਹਤ ਵੇਖ ਕੇ ਪਾਰਟੀ ਦੀ ਹਲਕੇ ’ਚ ਪ੍ਰਤੀਨਿਧਤਾ ਕਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ’ਚ ਪਿੰਡ ਵਰਿਆਹ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ’ਚ ਡਾ. ਹਰਪਾਲ ਸਿੰਘ, ਜਸਪਾਲ ਸਿੰਘ, ਅਸ਼ੋਕ ਕੁਮਾਰ, ਲਖਵਿੰਦਰ ਕੌਰ, ਹਰਪ੍ਰੀਤ ਕੌਰ, ਹਰਜੀਤ ਕੌਰ, ਕੁਲਵੰਤ ਕੌਰ, ਪਰਮਜੀਤ ਕੌਰ ਪਰਿਵਾਰਾਂ ਸਮੇਤ ਸ਼ਾਮਿਲ ਹੋਏ। ਕਸ਼ਮੀਰ ਸਿੰਘ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਦੀ ਸੋਚ ਨੂੰ ਅਪਨਾ ਕੇ ਹਲਕੇ ਦੇ ਲੋਕ ਰੋਜ਼ਾਨਾ ਹੀ ਪਾਰਟੀ ਦਾ ਪੱਲਾ ਫੜ ਰਹੇ ਹਨ। ਆਉਣ ਵਾਲੇ ਦਿਨਾਂ ’ਚ ਹਲਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ ’ਚ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਸ਼ਾਮਿਲ ਹੋਣਗੇ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ, ਜਗਤਾਰ ਸਿੰਘ ਰਿਆੜ, ਨਿਰਭਉ ਸਿੰਘ ਪੰਨੂੰ, ਬਿਕਰਮਜੀਤ ਸਿੰਘ ਬਿੱਕਾ, ਲਖਬੀਰ ਸਿੰਘ ਲਾਲੀ, ਮਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਦੀ ਜ਼ਮੀਨ ’ਤੇ ਚਾਚਿਆਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ’ਤੇ 4 ਸਮੇਤ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਅਦਾਲਤੀ ਸਟੇ... ਅਗਲੀ ਖ਼ਬਰ ਹਰਚੋਵਾਲ ਵਿਖੇ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ
Ad Position 24
No active advertisement