02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਤੈਅ- ਜਸਪਾਲ ਸਿੰਘ ਤੱਤਲਾ

ਵਡਾਲਾ ਗ੍ਰੰਥੀਆਂ, 2 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ ਤੇ ਸੂਬੇ ਦੀ ਆਰਥਿਕ ਸਥਿਤੀ ਵੀ ਕਾਫ਼ੀ ਕਮਜ਼ੋਰ ਹੋ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਬਟਾਲਾ ਨਾਲ ਸਬੰਧਤ ਜਸਪਾਲ ਸਿੰਘ ਤੱਤਲਾ ਨੇ ਕੀਤਾ।

Ad Position 21
No active advertisement
ਜਸਪਾਲ ਸਿੰਘ ਤੱਤਲਾ 03-08-2026
ਵਡਾਲਾ ਗ੍ਰੰਥੀਆਂ, 2 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ ਤੇ ਸੂਬੇ ਦੀ ਆਰਥਿਕ ਸਥਿਤੀ ਵੀ ਕਾਫ਼ੀ ਕਮਜ਼ੋਰ ਹੋ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਬਟਾਲਾ ਨਾਲ ਸਬੰਧਤ ਜਸਪਾਲ ਸਿੰਘ ਤੱਤਲਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਤੇ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾਉਣਗੇ ਅਤੇ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਤੈਅ ਹੈ। ਜਸਪਾਲ ਸਿੰਘ ਤੱਤਲਾ ਨੇ ਕਿਹਾ ਕਿ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਹਲਕਾ ਬਟਾਲਾ ’ਚ ਕਾਂਗਰਸ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਹਾਈਕਮਾਨ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਉਮੀਦਵਾਰ ਬਣਾਵੇਗੀ ਤੇ ਉਹ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਵਿਧਾਨ ਸਭਾ ਵਿਚ ਪਹੁੰਚਣਗੇ ਤੇ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਗੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪ) ਵਲੋਂ ਪੁਲਿਸ ਥਾਣੇ ’ਚ ਧਰਨਾ ਦਿੱਤਾ ਜਾਵੇਗਾ- ਪ੍ਰਧਾਨ ਪਰਮਿੰਦਰ ਸਿੰਘ ਅਗਲੀ ਖ਼ਬਰ ਜ਼ੋਨਲ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਦੀ ਸ਼ਾਨਦਾਰ ਪ੍ਰਾਪਤੀ
Ad Position 24
No active advertisement