02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪ) ਵਲੋਂ ਪੁਲਿਸ ਥਾਣੇ ’ਚ ਧਰਨਾ ਦਿੱਤਾ ਜਾਵੇਗਾ- ਪ੍ਰਧਾਨ ਪਰਮਿੰਦਰ ਸਿੰਘ

ਸ੍ਰੀ ਹਰਿਗੋਬਿੰਦਪੁਰ, 2 ਅਗਸਤ (ਕੰਵਲਜੀਤ ਸਿੰਘ ਚੀਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਹਰਿਗੋਬਿੰਦਪੁਰ ਦਮਦਮਾ ਜ਼ੋਨ ਦੇ ਪ੍ਰਧਾਨ ਪਰਮਿੰਦਰ ਸਿੰਘ ਪਿੰਦੂ ਚੀਮਾ ਖੁੱਡੀ ਨੇ ਸਾਥੀਆਂ ਸਮੇਤ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨਾਲ ਸਬੰਧ ਰੱਖਦੇ ਕਿਸਾਨ ਹਰਪਾਲ ਸਿੰਘ ਪਿੰਡ ਮੂੜ ਦੀ ਉਪਜਾਊ ਜ਼ਮੀਨ ਜਿਸ ’ ਚ ਇਸ ਸਮੇਂ ਝੋਨੇ ਦੀ ਫ਼ਸਲ ਹੈ। ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਦੀ ਜ਼ਮੀਨ ਨਾਲ ਲੱਗਣ ਵਾਲੀ ਜ਼ਮੀਨ ਦੇ ਕਿਸਾਨ ਨੇ ਆਪਣੀ ਜ਼ਮੀਨ ’ਚੋਂ ਮਿੱਟੀ ਦੀ ਖ਼ੁਦਾਈ ਕਰਵਾ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 03-08-2026
ਸ੍ਰੀ ਹਰਿਗੋਬਿੰਦਪੁਰ, 2 ਅਗਸਤ (ਕੰਵਲਜੀਤ ਸਿੰਘ ਚੀਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਹਰਿਗੋਬਿੰਦਪੁਰ ਦਮਦਮਾ ਜ਼ੋਨ ਦੇ ਪ੍ਰਧਾਨ ਪਰਮਿੰਦਰ ਸਿੰਘ ਪਿੰਦੂ ਚੀਮਾ ਖੁੱਡੀ ਨੇ ਸਾਥੀਆਂ ਸਮੇਤ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨਾਲ ਸਬੰਧ ਰੱਖਦੇ ਕਿਸਾਨ ਹਰਪਾਲ ਸਿੰਘ ਪਿੰਡ ਮੂੜ ਦੀ ਉਪਜਾਊ ਜ਼ਮੀਨ ਜਿਸ ’ ਚ ਇਸ ਸਮੇਂ ਝੋਨੇ ਦੀ ਫ਼ਸਲ ਹੈ। ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਦੀ ਜ਼ਮੀਨ ਨਾਲ ਲੱਗਣ ਵਾਲੀ ਜ਼ਮੀਨ ਦੇ ਕਿਸਾਨ ਨੇ ਆਪਣੀ ਜ਼ਮੀਨ ’ਚੋਂ ਮਿੱਟੀ ਦੀ ਖ਼ੁਦਾਈ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਿਕ ਮਿੱਟੀ ਦੀ ਖ਼ੁਦਾਈ ਕਰਵਾਉਣ ਵਾਲਾ ਵਿਅਕਤੀ ਆਪਣੀ ਜ਼ਮੀਨ ਤੋਂ 5 ਫੁੱਟ ਤੱਕ ਦੂਰੀ ਛੱਡ ਕੇ ਖ਼ੁਦਾਈ ਕਰਵਾ ਸਕਦਾ ਹੈ, ਪਰ ਉਸ ਨੇ ਬਿਲਕੁਲ ਹੀ ਹਰਪਾਲ ਸਿੰਘ ਦੀ ਜ਼ਮੀਨ ਦੇ ਕਿਨਾਰੇ ਤੱਕ ਮਿੱਟੀ ਦੀ ਖ਼ੁਦਾਈ ਕਰਵਾ ਦਿੱਤੀ ਹੈ, ਜਿਸ ਦੀ ਦਰਖ਼ਾਸਤ ਮਾਲ ਮਹਿਕਮੇ ਨੂੰ ਵੀ ਦਿੱਤੀ ਤੇ ਇਸ ਦੇ ਵਿਰੁੱਧ ਕਾਰਵਾਈ ਕਰਨ ਲਈ ਪੁਲਿਸ ਥਾਣਾ ਸ੍ਰੀ ਹਰਿਗੋਬਿੰਦਪੁਰ ਵਿਖੇ ਵੀ ਦਰਖ਼ਾਸਤ ਦਿੱਤੀ ਹੈ, ਪਰ ਅਜੇ ਤੱਕ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਦਾ ਇਨਸਾਫ਼ ਲੈਣ ਲਈ 7 ਅਗਸਤ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਸ੍ਰੀ ਹਰਿਗੋਬਿੰਦਪੁਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਇਸ ਸਮੇਂ ਜਥੇਬੰਦੀ ਆਗੂ ਕੁਲਬੀਰ ਸਿੰਘ ਕਾਹਲੋਂ, ਅਜੈਬ ਸਿੰਘ ਚੀਮਾ ਖੁੱਡੀ, ਸਰਵਣ ਸਿੰਘ ਪੱਤੀ ਲੱਖਪੁਰ, ਹਰਪਾਲ ਸਿੰਘ ਮੂੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਖ਼ਿਲਾਫ਼ ਦਰਜ ਮੁਕੱਦਮੇ ਦੀ ਜੁਗਰਾਜ ਸਿੰਘ ਲਾਲੇਨੰਗਲ ਵਲੋਂ ਨਿਖੇਧੀ ਅਗਲੀ ਖ਼ਬਰ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਤੈਅ- ਜਸਪਾਲ ਸਿੰਘ ਤੱਤਲਾ
Ad Position 24
No active advertisement