02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰਵੀਕਰਨ ਸਿੰਘ ਕਾਹਲੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਫ਼ਤਹਿਗੜ੍ਹ ਚੂੜੀਆਂ, 2 ਅਗਸਤ (ਐਮ. ਐਸ.

Ad Position 21
No active advertisement
ਰਵੀਕਰਨ ਸਿੰਘ ਕਾਹਲੋਂ 03-08-2026
ਫ਼ਤਹਿਗੜ੍ਹ ਚੂੜੀਆਂ, 2 ਅਗਸਤ (ਐਮ.ਐਸ. ਫੁੱਲ)-ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਦੀ ਮਨਜ਼ੂਰੀ ਨਾਲ ਪੰਜਾਬ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਅਹਿਮ ਸੂਚੀ ਤਹਿਤ ਰਵੀਕਰਨ ਸਿੰਘ ਕਾਹਲੋਂ ਨੂੰ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦੇ ਐਲਾਨ ਤੋਂ ਬਾਅਦ ਰਵੀਕਰਨ ਸਿੰਘ ਕਾਹਲੋਂ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਸ: ਕਾਹਲੋਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜਿਹੜੀ ਵੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਸ: ਕਾਹਲੋਂ ਨੂੰ ਇਹ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸਮਰਥਕਾਂ ਤੇ ਪਾਰਟੀ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਚੌਹਾਨ, ਸਰਕਲ ਪ੍ਰਧਾਨ ਰਣਜੀਤ ਸਿੰਘ ਰਾਣਾ ਪੰਨੂੰ, ਗੁਰਅੰਮ੍ਰਿਤਪਾਲ ਸਿੰਘ ਲਵਲੀ, ਸਾਬਕਾ ਕੌਸਲਰ ਰਾਜ ਕੁਮਾਰ, ਜਗਦੀਪ ਸਿੰਘ ਸੋਨੂ ਰੰਧਾਵਾ, ਸਰਕਲ ਪ੍ਰਧਾਨ ਕਪਲ ਦੇਵ ਸ਼ਰਮਾ, ਗਗਨਦੀਪ ਸਿੰਘ ਰੰਧਾਵਾ, ਟੀਟਾ ਹਵੇਲੀਆਂ, ਸਾਬਕਾ ਸੰਮਤੀ ਮੈਂਬਰ ਕਾਬਲ ਸਿੰਘ ਰੰਧਾਵਾ, ਗੁਰਦੀਪ ਸਿੰਘ ਮੰਡ ਬੱਦੋਵਾਲ ਆਦਿ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ: ਕਾਹਲੋਂ ਨੂੰ ਵਧਾਈਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀ ’ਤੇ ਲਾਠੀਚਾਰਜ ਭਾਜਪਾ ਸਰਕਾਰ ਦਾ ਪੱਤਨ ਕਰੇਗਾ- ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਅਗਲੀ ਖ਼ਬਰ ਫਤਹਿਗੜ੍ਹ ਚੂੜੀਆਂ ’ਚ ਸਾਂਝ ਕੇਂਦਰ ਨਜ਼ਦੀਕ ਇਕ ਹੋਰ ਖੁੱਲਿਆ ਨਵਾਂ ਮੁਹੱਲਾ ਕਲੀਨਿਕ
Ad Position 24
No active advertisement