02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਦਿੱਲੀ ਵਿਖੇ ਵਿਦਿਆਰਥੀ ’ਤੇ ਲਾਠੀਚਾਰਜ ਭਾਜਪਾ ਸਰਕਾਰ ਦਾ ਪੱਤਨ ਕਰੇਗਾ- ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ

ਸ੍ਰੀ ਹਰਿਗੋਬਿੰਦਪੁਰ, 2 ਅਗਸਤ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੇ ਕਿਹਾ ਕਿ ਬੀਤੇ ਦਿਨੀਂ ਦਿੱਲੀ ’ਚ ਜੰਤਰ-ਮੰਤਰ ਵਿਖੇ ਦੇਸ਼ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਕੇਂਦਰ ਸਰਕਾਰ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ’ਤੇ ਦਿੱਲੀ ਪੁਲਿਸ ਤੇ ਸੁਰੱਖਿਆ ਬਲਾਂ ਵਲੋਂ ਵਿਦਿਆਥੀਆਂ ’ਤੇ ਲਾਠੀਚਾਰਜ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ, ਜੋ ਕਿ ਭਾਜਪਾ ਸਰਕਾਰ ਦਾ ਪਤਨ ਕਰੇਗਾ।

Ad Position 21
No active advertisement
ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ 03-08-2026
ਸ੍ਰੀ ਹਰਿਗੋਬਿੰਦਪੁਰ, 2 ਅਗਸਤ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸੀਨੀਅਰ ਕਾਂਗਰਸੀ ਆਗੂ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਨੇ ਕਿਹਾ ਕਿ ਬੀਤੇ ਦਿਨੀਂ ਦਿੱਲੀ ’ਚ ਜੰਤਰ-ਮੰਤਰ ਵਿਖੇ ਦੇਸ਼ ਦੇ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਕੇਂਦਰ ਸਰਕਾਰ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ’ਤੇ ਦਿੱਲੀ ਪੁਲਿਸ ਤੇ ਸੁਰੱਖਿਆ ਬਲਾਂ ਵਲੋਂ ਵਿਦਿਆਥੀਆਂ ’ਤੇ ਲਾਠੀਚਾਰਜ ਕਰਕੇ ਲੋਕਤੰਤਰ ਦਾ ਘਾਣ ਕੀਤਾ ਹੈ, ਜੋ ਕਿ ਭਾਜਪਾ ਸਰਕਾਰ ਦਾ ਪਤਨ ਕਰੇਗਾ। ਪ੍ਰਿੰਸੀਪਲ ਸੁਲੱਖਣ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਤੇ ਉਨ੍ਹਾਂ ਨੇ ਪੜ੍ਹ-ਲਿਖ ਕਿ ਉੱਚ ਅਹੁਦਿਆਂ ’ਤੇ ਪੁੱਜਣਾ ਹੁੰਦਾ ਹੈ, ਜਿਸ ਲਈ ਵਿਦਿਆਰਥੀ ਦਿਨ-ਰਾਤ ਮਿਹਨਤ ਕਰ ਕੇ ਪੜ੍ਹਾਈ ਕਰਦੇ ਹਨ। ਜਦੋਂ ਇਮਤਿਹਾਨ ਦੇਣ ਦਾ ਸਮਾਂ ਆਇਆ ਤਾਂ ਪਹਿਲਾਂ ਹੀ ਕੇਂਦਰ ਸਰਕਾਰ ਅਤੇ ਸਿੱਖਿਆ ਬੋਰਡ ਦੀ ਅਣਗਿਹਲੀ ਕਾਰਨ ਪੇਪਰ ਲੀਕ ਹੋ ਗਿਆ ਹੈ, ਜਿਸ ਕਾਰਨ ਦੇਸ਼ ਦੇ ਵਿਦਿਆਰਥੀਆਂ ਵਿਚ ਗੁੱਸੇ ਦੀ ਲਹਿਰ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀ ਨਾਲਾਇਕੀ ਛਪਾਉਣ ਲਈ ਦਿੱਲੀ ਵਿਖੇ ਜੰਤਰ-ਮੰਤਰ ਧਰਨੇ ’ਤੇ ਬੈਠੇ ਵਿਦਿਆਰਥੀਆਂ ਉੱਤੇ ਡਾਂਗਾਂ ਵਰ੍ਹਾਈਆਂ ਸਨ, ਜੋ ਬਹੁਤ ਮੰਦਭਾਗੀ ਗੱਲ ਹੈ, ਜਿਸ ਦਾ ਖ਼ਮਿਆਜ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਆਗਾਮੀ ਚੋਣਾਂ ਵਿਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸੰਘਰਸ਼ ਤੋਂ ਮਜਬੂਰ ਹੋ ਕਿ ਦੇਸ਼ ਦੇ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਪਿਆ ਹੈ, ਜੋ ਕਿ ਵਿਦਿਆਰਥੀਆਂ ਦੀ ਵੱਡੀ ਜਿੱਤ ਹੈ।
Ad Position 22
No active advertisement
ਪਿਛਲੀ ਖ਼ਬਰ ਜੀਜੇ ਵਲੋਂ ਸਾਲੀ ਨਾਲ ਕੀਤਾ ਜਬਰ-ਜਨਾਹ, ਮਾਮਲਾ ਦਰਜ ਅਗਲੀ ਖ਼ਬਰ ਰਵੀਕਰਨ ਸਿੰਘ ਕਾਹਲੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
Ad Position 24
No active advertisement