10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਭਾਰੀ ਬਾਰਿਸ਼ ਨੇ ਖੋਲੀ ਸੀਵਰੇਜ ਪ੍ਰਬੰਧਾਂ ਦੀ ਪੋਲ ਘੁੰਮਣ ਰੋਡ ਸਮੇਤ ਕਈ ਸੜਕਾਂ ਪਾਣੀ ’ਚ ਡੁੱਬੀਆਂ, ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ

ਨਿੱਕੇ ਘੁੰਮਣ, 3 ਅਗਸਤ (ਸਤਬੀਰ ਸਿੰਘ ਘੁੰਮਣ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਚ ਪਈ ਭਾਰੀ ਬਾਰਿਸ਼ ਨੇ ਨਗਰ ਪੰਚਾਇਤ ਦੇ ਸੀਵਰੇਜ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਬਾਰਿਸ਼ ਕਾਰਨ ਘੁੰਮਣ ਰੋਡ ਸਮੇਤ ਕਸਬੇ ਦੀਆਂ ਹੋਰ ਕਈ ਸੜਕਾਂ ‘ਤੇ ਪਾਣੀ ਖੜ੍ਹ ਜਾਣ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।

Ad Position 21
No active advertisement
ਅਜੀਤ ਡੈਸਕ 04-08-2026
ਨਿੱਕੇ ਘੁੰਮਣ, 3 ਅਗਸਤ (ਸਤਬੀਰ ਸਿੰਘ ਘੁੰਮਣ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਚ ਪਈ ਭਾਰੀ ਬਾਰਿਸ਼ ਨੇ ਨਗਰ ਪੰਚਾਇਤ ਦੇ ਸੀਵਰੇਜ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਬਾਰਿਸ਼ ਕਾਰਨ ਘੁੰਮਣ ਰੋਡ ਸਮੇਤ ਕਸਬੇ ਦੀਆਂ ਹੋਰ ਕਈ ਸੜਕਾਂ ‘ਤੇ ਪਾਣੀ ਖੜ੍ਹ ਜਾਣ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਲੋਕਾਂ ’ਚ ਨਾਰਾਜ਼ਗੀ ਪਾਈ ਗਈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਾਣੀ ਖੜ੍ਹ ਜਾਣ ਕਾਰਨ ਵਪਾਰ ’ਤੇ ਵੀ ਬੁਰਾ ਅਸਰ ਪਿਆ ਹੈ। ਸਕੂਲ ਜਾਣ ਵਾਲੇ ਬੱਚਿਆਂ ਤੇ ਹੋਰ ਕੰਮਕਾਜ ’ਤੇ ਆਉਣ ਜਾਣ ਵਾਲੇ ਲੋਕਾਂ ਨੂੰ ਗੰਧਲੇ ਪਾਣੀ ਵਿਚੋਂ ਲੰਘ ਕੇ ਆਪਣੀ ਮੰਜ਼ਿਲ ਵੱਲ ਵਧਣਾ ਪਿਆ, ਜਦ ਕਿ ਬਹੁਤ ਹੋਰ ਵਾਹਨ ਪਾਣੀ ਵਿਚ ਫਸੇ ਦੇਖੇ ਗਏ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਹਰ ਸਾਲ ਬਾਰਿਸ਼ ਦੇ ਦਿਨਾਂ ’ਚ ਇਹ ਸਮੱਸਿਆ ਆਮ ਬਣ ਜਾਂਦੀ ਹੈ, ਪਰ ਪ੍ਰਸ਼ਾਸਨ ਵਲੋਂ ਇਸ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਲੋਕਾਂ ਨੇ ਮੰਗ ਕੀਤੀ ਹੈ ਕਿ ਸੀਵਰੇਜ ਪ੍ਰਣਾਲੀ ਨੂੰ ਜਲਦੀ ਠੀਕ ਕਰਕੇ ਸੜਕਾਂ ’ਤੇ ਖੜ੍ਹੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ। ਇਸ ਸਬੰਧੀ ਜਦੋਂ ਨਗਰ ਪੰਚਾਇਤ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਮੁੱਚੇ ਕਸਬੇ ਅੰਦਰ ਸੀਵਰੇਜ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਜਲਦੀ ਸਮੱਸਿਆ ਨੂੰ ਦੂਰ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਵ- ਨਿਯੁਕਤ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਕਿਸਾਨ ਵਿੰਗ ਰਿਆੜ ਦਾ ਸਨਮਾਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ-ਬਲਰਾਜ ਸਿੰਘ ਜੈਤੋਸਰਜਾ
Ad Position 24