10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਿੰਡ ਕੈਲੇ ਕਲਾਂ ਵਿਚ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਮੀਟਿੰਗ 16 ਅਗਸਤ ਤੋਂ ਸ਼ੁਰੂ ਹੋਣ ਵਾਲੇ ਦਿੱਲੀ ਪੈਦਲ ਮਾਰਚ ਲਈ ਕਿਸਾਨਾਂ ਨੂੰ ਲਾਮਬੰਧ ਕਰਨ ਦਾ ਸੱਦਾ

ਬਟਾਲਾ, 3 ਅਗਸਤ (ਸਤਿੰਦਰ ਸਿੰਘ)-ਪਿੰਡ ਕੈਲੇ ਕਲਾਂ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 04-08-2026
ਬਟਾਲਾ, 3 ਅਗਸਤ (ਸਤਿੰਦਰ ਸਿੰਘ)-ਪਿੰਡ ਕੈਲੇ ਕਲਾਂ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸ: ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਵਿਚ ਸ਼ਾਮਲ ਜਥੇਬੰਦੀਆਂ ਵਲੋਂ 16 ਅਗਸਤ ਨੂੰ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਸ਼ਹੀਦੀ ਅਸਥਾਨ ਖਨੌਰੀ ਬਾਰਡਰ–ਦਾਤਾਸਿੰਘਵਾਲਾ ਤੋਂ ਜੰਤਰ-ਮੰਤਰ, ਦਿੱਲੀ ਤੱਕ ਪੈਦਲ ਮਾਰਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਮਾਰਚ 29 ਅਗਸਤ ਨੂੰ ਜੰਤਰ-ਮੰਤਰ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਕਿਰਤੀ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਵਡਾਲਾ ਬਾਂਗਰ ਧਾਰੀਵਾਲ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਬੜੋਏ, ਸਰਪੰਚ ਜਸਵੰਤ ਸਿੰਘ, ਰਜਿੰਦਰ ਸਿੰਘ ਬਾਠ, ਜਗਜੀਤ ਸਿੰਘ, ਉੱਘੇ ਕਬੱਡੀ ਪ੍ਰਮੋਟਰ ਗੁਰਮੇਜ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਪਾਲ ਸਿੰਘ, ਸੂਬੇਦਾਰ ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਹਰਜਿੰਦਰ ਸਿੰਘ, ਬਲਰਾਜ ਸਿੰਘ ਲਵਲੀ, ਮਾਸਟਰ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਡਾਲਾ ਗ੍ਰੰਥੀਆਂ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਭਰਵੀਂ ਮੀਟਿੰਗ ਅਗਲੀ ਖ਼ਬਰ ਨਵ- ਨਿਯੁਕਤ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਕਿਸਾਨ ਵਿੰਗ ਰਿਆੜ ਦਾ ਸਨਮਾਨ
Ad Position 24