06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਿੰਡ ਭਾਮ ਦੀਆਂ ਦੋਹਾਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਾਰਟੀ ਵਿਚ ਕਰਵਾਇਆ ਸ਼ਾਮਲ

ਹਰਚੋਵਾਲ, 3 ਅਗਸਤ (ਭਾਮ, ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਭਾਮ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਦੀਆਂ ਦੋਹਾਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਾਰੇ ਨਵੇਂ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

Ad Position 21
No active advertisement
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕਰਦੇ ਹੋਏ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ। ਤਸਵੀਰ : ਰਣਜੋਧ ਸਿੰਘ ਭਾਮ 04-08-2026
ਹਰਚੋਵਾਲ, 3 ਅਗਸਤ (ਭਾਮ, ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਭਾਮ ’ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਦੀਆਂ ਦੋਹਾਂ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਾਰੇ ਨਵੇਂ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਭਾਮ ਦੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਗਏ ਹਨ ਤੇ ਪਿੰਡ ਦੇ ਹਰ ਵਰਗ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਨਵੇਂ ਸ਼ਾਮਲ ਹੋਏ ਨੁਮਾਇੰਦਿਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਬਲਵਿੰਦਰ ਸਿੰਘ ਲਾਡੀ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਜੱਸਾ ਸਿੰਘ ਸਾ. ਸਰਪੰਚ, ਜਤਿੰਦਰ ਸਿੰਘ ਧਾਲੀਵਾਲ, ਗੁਰਤਾਰ ਸਿੰਘ ਡੇਜੀ, ਸੇਵਾ ਮੁਕਤ ਇੰਸਪੈਕਟਰ ਜੋਗਿੰਦਰ ਸਿੰਘ, ਮਿੱਠੂ ਭਰਥ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਮੀਤ ਸਿੰਘ ਸਾਬੀ ਘੁਮਾਣ, ਬਲਜੀਤ ਸਿੰਘ ਬਾਜ, ਹਰਦੇਵ ਸਿੰਘ ਬਲਾਕ ਸੰਮਤੀ ਮੈਂਬਰ, ਸਰਵਣ ਸਿੰਘ (ਬਿਜਲੀ ਬੋਰਡ), ਗੁਰਬਚਨ ਸਿੰਘ ਨੰਬਰਦਾਰ, ਡਾ. ਕੁਲਦੀਪ ਸਿੰਘ, ਬਾਬਾ ਸਿੰਦ, ਡਾ. ਤਰਿੰਦਰ ਸਿੰਘ, ਤਜਿੰਦਰ ਸਿੰਘ, ਅੰਮ੍ਰਿਤਪਾਲ (ਇਟਲੀ), ਅੰਮ੍ਰਿਤਪਾਲ ਸਿੰਘ ਲਾਡੀ, ਕਿਰਪਾਲ ਸਿੰਘ ਮੰਤਰੀ, ਏ.ਐੱਸ.ਆਈ. ਪਲਵਿੰਦਰ ਸਿੰਘ ਧਾਲੀਵਾਲ, ਹਰਦੀਪ ਕੌਰ ਸਰਪੰਚ, ਪਲਵਿੰਦਰ ਕੌਰ ਪੰਚ, ਗੁਰਨਾਮ ਸਿੰਘ ਪੰਚ, ਹਰਪ੍ਰੀਤ ਕੌਰ ਪੰਚ, ਦਵਿੰਦਰ ਕੌਰ ਪੰਚ, ਸਾ. ਪੰਚ ਕਸ਼ਮੀਰ ਸਿੰਘ, ਕੈਪਟਨ ਸੁਰਜੀਤ ਸਿੰਘ ਸਾ. ਸਰਪੰਚ, ਹਰਕੰਵਰ ਸਿੰਘ, ਕਿਰਪਾਲ ਸਿੰਘ ਮੰਤਰੀ, ਮਿੱਤਰਪਾਲ ਸਿੰਘ ਸਾਬਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀ ਦੀ ਅਥਲੈਟਿਕਸ ਮੁਕਾਬਲੇ ਵਿਚ ਰਾਸ਼ਟਰੀ ਪੱਧਰ ਲਈ ਹੋਈ ਚੋਣ ਅਗਲੀ ਖ਼ਬਰ ਕਿਸਾਨ ਯੂਨੀਅਨ ਇਕਾਈ ਲੌਂਗੋਵਾਲ ਅਤੇ ਸਤੀਪੁਰਾ ਦੀ ਹੋਈ ਚੋਣ
Ad Position 24
No active advertisement