ਸ.ਸ.ਸੈਕੰ.ਸਕੂਲ ਜੀਂਦੜ੍ਹ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ
ਭੈਣੀ ਮੀਆਂ ਖਾਂ, 3 ਅਗਸਤ (ਜਸਬੀਰ ਸਿੰਘ ਬਾਜਵਾ) -ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਹਿਰ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੀਂਦੜ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ। ਪ੍ਰਿੰਸੀਪਲ ਰਜਿੰਦਰ ਸਿੰਘ ਨੇ ਦੱਸਿਆ ਕਿ 11ਵੀਂ ਅਤੇ 12ਵੀ ਜਮਾਤ ਦੇ ਵਿਦਿਆਰਥੀਆਂ ਨੂੰ 90 ਦੇ ਕਰੀਬ ਮੁਫ਼ਤ ਸਕੂਲ ਬੈਗ ਵੰਡੇ ਗਏ।
ਭੈਣੀ ਮੀਆਂ ਖਾਂ, 3 ਅਗਸਤ (ਜਸਬੀਰ ਸਿੰਘ ਬਾਜਵਾ) -ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਹਿਰ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੀਂਦੜ ਵਿਖੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ। ਪ੍ਰਿੰਸੀਪਲ ਰਜਿੰਦਰ ਸਿੰਘ ਨੇ ਦੱਸਿਆ ਕਿ 11ਵੀਂ ਅਤੇ 12ਵੀ ਜਮਾਤ ਦੇ ਵਿਦਿਆਰਥੀਆਂ ਨੂੰ 90 ਦੇ ਕਰੀਬ ਮੁਫ਼ਤ ਸਕੂਲ ਬੈਗ ਵੰਡੇ ਗਏ। ਇਹ ਬੈਗ ਆਮ ਆਦਮੀ ਪਾਰਟੀ (ਆਪ) ਵਲੋਂ ਸੀਨੀਅਰ ਆਗੂ ਸਰਬਜੀਤ ਸਿੰਘ ਮਾਹਲ, ਪਿੰਡ ਜੀਂਦੜ ਦੇ ਸਰਪੰਚ ਕੁਲਵਿੰਦਰ ਕੌਰ, ਸਾਬਕਾ ਸਰਪੰਚ ਜਬਰ ਸਿੰਘ ਤੇ ਪੱਤੀ ਜੀਂਦੜ ਦੇ ਸਰਪੰਚ ਪਰਮਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਤਕਸੀਮ ਕੀਤੇ ਗਏ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਨੋਰਥ ਹਰ ਬੱਚੇ ਨੂੰ ਆਧੁਨਿਕ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ। ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ਬੈਗ ਮਿਲਣ ’ਤੇ ਖੁਸ਼ੀ ਜ਼ਾਹਰ ਕੀਤੀ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।