05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ ਪ੍ਰਧਾਨ ਮੰਤਰੀ ਵਰਚੁਅਲ ਸੰਬੋਧਨ ’ਚ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ

ਫ਼ਤਹਿਗੜ੍ਹ ਚੂੜੀਆਂ, 3 ਅਗਸਤ (ਅਵਤਾਰ ਸਿੰਘ ਰੰਧਾਵਾ)-ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫ਼ਗਾਨਾ ਜ਼ਿਲ੍ਹਾ ਗੁਰਦਾਸਪੁਰ ’ਚ ਭਾਰਤ ਸਰਕਾਰ ਦੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਾਣਯੋਗ ਪ੍ਰਧਾਨ ਮੰਤਰੀ ਦੇ ਵਰਚੁਅਲ ਸੰਬੋਧਨ ਦਾ ਸਿੱਧਾ ਪ੍ਰਸਾਰਣ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 04-08-2026
ਫ਼ਤਹਿਗੜ੍ਹ ਚੂੜੀਆਂ, 3 ਅਗਸਤ (ਅਵਤਾਰ ਸਿੰਘ ਰੰਧਾਵਾ)-ਗੁਰੂ ਨਾਨਕ ਸਰਕਾਰੀ ਕਾਲਜ ਕਾਲਾ ਅਫ਼ਗਾਨਾ ਜ਼ਿਲ੍ਹਾ ਗੁਰਦਾਸਪੁਰ ’ਚ ਭਾਰਤ ਸਰਕਾਰ ਦੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਾਣਯੋਗ ਪ੍ਰਧਾਨ ਮੰਤਰੀ ਦੇ ਵਰਚੁਅਲ ਸੰਬੋਧਨ ਦਾ ਸਿੱਧਾ ਪ੍ਰਸਾਰਣ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਰੁਣਾ ਰਾਣੀ ਦੀ ਅਗਵਾਈ ਹੇਠ ਟੀਚਿੰਗ, ਨਾਨ ਟੀਚਿੰਗ ਕਰਮਚਾਰੀਆਂ ਤੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ’ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਨਸ਼ਾ-ਮੁਕਤ ਭਾਰਤ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸੰਬੋਧਨ ਉਪਰੰਤ ਕਾਲਜ ਦੇ ਸਮੂਹ ਹਾਜ਼ਰ ਅਧਿਆਪਕਾਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੇ ਨਸ਼ਾ ਮੁਕਤੀ ਦੀ ਸਹੁੰ ਚੁੱਕੀ ਤੇ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਣ, ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਤੇ ਹੋਰਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਦਾ ਸੰਕਲਪ ਲਿਆ। ਪ੍ਰਿੰ. ਡਾ. ਅਰੁਣਾ ਰਾਣੀ ਨੇ ਸਮੂਹ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਦਾ ਸਫ਼ਲ ਭਾਗੀਦਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾਵਾਂ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਚਮਕੌਰ ਸਿੰਘ ਸਹਾਇਕ ਪ੍ਰੋਫ਼ੈਸਰ, ਡਾ. ਅਸ਼ਵਨੀ ਕੁਮਾਰ ਸਹਾਇਕ ਪ੍ਰੋ., ਹਰਜਿੰਦਰ ਕੌਰ ਸਹਾਇਕ ਪ੍ਰੋ., ਡਾ. ਵਿਪਨ ਕੁਮਾਰ ਸਹਾਇਕ ਪ੍ਰੋ., ਮਨਜੋਤ ਸਿੰਘ ਸਹਾਇਕ ਪ੍ਰੋ., ਸਰਬਜੀਤ ਕੌਰ ਸਹਾਇਕ ਪ੍ਰੋ., ਹਰਿੰਦਰਜੀਤ ਸਿੰਘ ਕੋਚ, ਨਵਜੋਤ ਕੌਰ ਜੂਨੀਅਰ ਸਹਾਇਕ, ਪਰਮਿੰਦਰ ਸਿੰਘ ਕਲਰਕ, ਜਗਦੀਪ ਕੌਰ ਸਟੋਰ ਕੀਪਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ -ਡੇਰਾ ਬਾਬਾ ਨਾਨਕ ’ਚ ਕਾਂਗਰਸ ਨੂੰ ਝਟਕਾ- ਪਿੰਡ ਚਾਕਾਂਵਾਲੀ ਦਾ ਸਾ. ਸਰਪੰਚ ਦਰਜਨ ਦੇ ਕਰੀਬ ਪਰਿਵਾਰਾਂ ਸਮੇਤ ‘ਆਪ’ ’ਚ... ਅਗਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ’ਚ 98.85 ਫੀਸਦੀ ਐੱਸ.ਆਈ.ਆਰ. ਤਹਿਤ ਫਾਰਮ ਡਿਜੀਟਾਈਜ਼ ਦਾ ਕੰਮ ਮੁਕੰਮਲ
Ad Position 24
No active advertisement