05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡਾ. ਐਮ. ਆਰ. ਐਸ. ਭੱਲਾ ਸਕੂਲ ਦਾ 77ਵੀਆਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 4 ਅਗਸਤ (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 77ਵੀਆਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਡਾ. ਐਮ.

Ad Position 21
No active advertisement
ਅਜੀਤ ਡੈਸਕ 05-08-2026
ਬਟਾਲਾ, 4 ਅਗਸਤ (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 77ਵੀਆਂ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਕਿਲਾ ਮੰਡੀ ਬਟਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਪ੍ਰਿੰ. ਸ੍ਰੀਮਤੀ ਰਿਚਾ ਮਹਾਜਨ ਨੇ ਦੱਸਿਆ ਕਿ ਵਿਦਿਆਰਥੀ ਦੀਕਸ਼ਾ, ਹਰਸ਼ਿਕਾ, ਅਹਾਨਿਕਾ, ਜੈਸਿਕਾ, ਪਲਕ, ਅਰੁਣ, ਦੀਕਸ਼ਾ, ਰੁਦਰ ਸ਼ਰਮਾ ਨੇ ਸੋਨੇ ਤਮਗਾ, ਜਸਪ੍ਰੀਤ ਨੇ ਚਾਂਦੀ ਦਾ ਤਮਗਾ ਅਤੇ ਰੁਦ੍ਰਾਂਸ਼ੀ, ਚੰਚਲ, ਮਹਿਕ ਤੇ ਡੋਲਸੀ ਨੇ ਕਾਂਸੇ ਦੇ ਤਮਗੇ ਜਿੱਤੇ। ਪ੍ਰਿੰਸੀਪਲ ਸ਼੍ਰੀਮਤੀ ਰਿਚਾ ਮਹਾਜਨ ਨੇ ਸਾਰੇ ਤਮਗਾ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਭਰਪੂਰ ਪ੍ਰਸ਼ੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ’ਚ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਸਟੇਟ ਐਵਾਰਡੀ ਦਾ ਸਿੱਖਿਆ ਮੰਤਰੀ ਬੈਂਸ ਵਲੋਂ ਵਿਸ਼ੇਸ਼ ਸਨਮਾਨ
Ad Position 24
No active advertisement