ਡਿਵਾਈਨ ਵਿਲ ਪਬਲਿਕ ਸਕੂਲ ’ਚ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਬਟਾਲਾ, 4 ਅਗਸਤ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ ਸਿਹਤ ਸੁਪਰਵਾਇਜ਼ਰ ਮਨਿੰਦਰਜੀਤ ਸਿੰਘ ਤੇ ਸਿਹਤ ਕਰਮਚਾਰੀ ਪਤਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਡੇਂਗੂ ਤੇ ਚਿਕਨਗੁਨੀਆਂ ਵਰਗੀਆਂ ਮੱਛਰਾਂ ਰਾਹੀਂ ਫ਼ੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਘਰਾਂ ਤੇ ਸਕੂਲ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਪੂਰੀਆਂ ਬਾਹਾਂ ਵਾਲੇ ਕੱਪੜੇ ਪਾਏ ਜਾਣ ਤੇ ਮੱਛਰਾਂ ਤੋਂ ਬਚਾਅ ਲਈ ਲੋੜੀਂਦੇ ਉਪਾਅ ਕੀਤੇ ਜਾਣ।
ਬਟਾਲਾ, 4 ਅਗਸਤ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ ਸਿਹਤ ਸੁਪਰਵਾਇਜ਼ਰ ਮਨਿੰਦਰਜੀਤ ਸਿੰਘ ਤੇ ਸਿਹਤ ਕਰਮਚਾਰੀ ਪਤਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਡੇਂਗੂ ਤੇ ਚਿਕਨਗੁਨੀਆਂ ਵਰਗੀਆਂ ਮੱਛਰਾਂ ਰਾਹੀਂ ਫ਼ੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਘਰਾਂ ਤੇ ਸਕੂਲ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਪੂਰੀਆਂ ਬਾਹਾਂ ਵਾਲੇ ਕੱਪੜੇ ਪਾਏ ਜਾਣ ਤੇ ਮੱਛਰਾਂ ਤੋਂ ਬਚਾਅ ਲਈ ਲੋੜੀਂਦੇ ਉਪਾਅ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਡੇਂਗੂ ਤੇ ਚਿਕਨਗੁਨੀਆਂ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰੀ ਸਲਾਹ ਲਈ ਜਾਵੇ ਤੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕੇ ਸਕੂਲ ਪ੍ਰਿੰਸੀਪਲ ਕੁਲਬੀਰ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਤੇ ਆਸ-ਪਾਸ ਦੇ ਲੋਕਾਂ ਨੂੰ ਡੇੇਂਗੂ ਤੇ ਚਿਕਨਗੁਨੀਆਂ ਤੋਂ ਬਚਾਅ ਦੇ ਉਪਾਵਾਂ ਬਾਰੇ ਦੱਸ ਕੇ ਜਾਗਰੂਕ ਕਰਨ ਤੇ ਸਿਹਤਮੰਦ ਸਮਾਜ ਸਿਰਜਣ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣ। ਇਸ ਮੌਕੇ ਪ੍ਰਿੰਸੀਪਲ ਵਲੋਂ ਆਏ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ।