05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

15 ਅਗਸਤ ਦੀਆਂ ਤਿਆਰੀਆਂ ਨੂੰ ਲੈ ਕੇ ਐਸ. ਡੀ. ਐਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 4 ਅਗਸਤ (ਹੀਰਾ ਸਿੰਘ ਮਾਂਗਟ)-ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਐਸ. ਡੀ.

Ad Position 21
No active advertisement
ਅਜੀਤ ਡੈਸਕ 05-08-2026
ਡੇਰਾ ਬਾਬਾ ਨਾਨਕ, 4 ਅਗਸਤ (ਹੀਰਾ ਸਿੰਘ ਮਾਂਗਟ)-ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਐਸ.ਡੀ.ਐਮ. ਡੇਰਾ ਬਾਬਾ ਨਾਨਕ ਸ: ਲਛਮਣ ਸਿੰਘ ਵਲੋਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਲਛਮਣ ਸਿੰਘ ਨੇ ਦੱਸਿਆ ਕਿ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਆਜ਼ਾਦੀ ਦਾ ਸ਼ੁਭ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ੁਭ ਦਿਹਾੜੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਵਾਸਤੇ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੱਭਿਆਚਾਰਕ ਸਮਾਗਮ ਵੀ ਹੋਵੇਗਾ, ਜਿਨ੍ਹਾਂ ਵਾਸਤੇ 5 ਤੇ 10 ਅਗਸਤ ਨੂੰ ਰਿਹਰਸਲ ਕੀਤੀ ਜਾਵੇਗੀ ਅਤੇ 13 ਅਗਸਤ ਨੂੰ ਫੁੱਲ ਡਰੈੱਸ ਰਿਹੱਰਸਲ ਹੋਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਕੁਲਵੰਤ ਸਿੰਘ, ਐਸ.ਐਮ.ਓ. ਡਾਕਟਰ ਪਰਗਤੀ, ਬਲਾਕ ਖੇਤੀਬਾੜੀ ਅਫਸਰ ਡਾਕਟਰ ਸੁਖਬੀਰ ਸਿੰਘ, ਐਸਐਚਓ ਅਸ਼ੋਕ ਕੁਮਾਰ, ਬੀਡੀਪੀਓ ਸੁਰਜੀਤ ਸਿੰਘ ਬਰਾੜ, ਹਰਸਿਮਰਨ ਕੌਰ ਮਾਰਕਫੈੱਡ, ਸਰਬਜੀਤ ਸਿੰਘ ਰੀਡਰ, ਸੈਕਟਰੀ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ, ਸੀਡੀਪੀਓ ਡੇਰਾ ਬਾਬਾ ਨਾਨਕ, ਬੀਪੀਈਓ ਡੇਰਾ ਬਾਬਾ ਨਾਨਕ ਆਦਿ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਧੰਦੋਈ ’ਚ ਬਲਵਿੰਦਰ ਸਿੰਘ ਲਾਡੀ ਨੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੀ ਜੈਅੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ
Ad Position 24
No active advertisement