06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ-ਡਾ ਹਰਦੀਪ ਸਿੰਘ

ਅੱਚਲ ਸਾਹਿਬ, 4 ਅਗਸਤ (ਗੁਰਚਰਨ ਸਿੰਘ)-ਪਿਛਲੇ ਸਾਲ ਆਏ ਹੜਾਂ ਦੇ ਮੁਆਵਜ਼ੇ, ਗੰਨੇ ਦੀ ਅਦਾਇਗੀ, ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੀਤਾ ਜਾ ਰਿਹਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਦੇ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 05-08-2026
ਅੱਚਲ ਸਾਹਿਬ, 4 ਅਗਸਤ (ਗੁਰਚਰਨ ਸਿੰਘ)-ਪਿਛਲੇ ਸਾਲ ਆਏ ਹੜਾਂ ਦੇ ਮੁਆਵਜ਼ੇ, ਗੰਨੇ ਦੀ ਅਦਾਇਗੀ, ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੀਤਾ ਜਾ ਰਿਹਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਦੇ ਪ੍ਰਧਾਨ ਡਾ. ਹਰਦੀਪ ਸਿੰਘ ਨੇ ਮੀਟਿੰਗ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹੜਾਂ ਕਾਰਨ ਨੁਕਸਾਨ ਹੋਏ ਨੂੰ ਇਕ ਸਾਲ ਬੀਤ ਜਾਣ ਮਗਰੋਂ ਵੀ ਕਿਸਾਨਾਂ ਨੂੰ ਮੁਆਵਜਾ ਨਹੀਂ ਮਿਲਿਆ, ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ, ਸੜਕਾਂ ਲਈ ਐਕਵਾਇਰ ਕੀਤੀਆਂ ਜ਼ਮੀਨ ਦੇ ਪੈਸੇ ਬਕਾਇਆ ਹਨ, ਸਰਕਾਰ ਨਵੀਂ ਲੈਂਡ ਪੂਲਿੰਗ ਨੀਤੀ ਲੈ ਕੇ ਆ ਰਹੀ ਹੈ, ਯੂਰੀਆ ਨਾਲ ਵਾਧੂ ਸਾਮਾਨ ਦੇ ਕੇ ਕਿਸਾਨਾਂ ਨੂੰ ਕਰਜਾਈ ਕੀਤਾ ਜਾ ਰਿਹਾ ਹੈ ਤੇ ਹੋਰ ਮੰਗਾਂ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਦੇ ਆਦੇਸ਼ਾਂ ’ਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੱਤਰ ਨਰਿੰਦਰ ਸਿੰਘ, ਰਾਮਜੀਤ ਸਿੰਘ, ਮੇਜਰ ਸਿੰਘ, ਬਲਦੇਵ ਸਿੰਘ, ਈਸ਼ਵਰ ਸਿੰਘ, ਸੰਤੋਖ ਸਿੰਘ, ਮਨਜੀਤ ਸਿੰਘ, ਰਾਜ ਸਿੰਘ, ਮਨਜੀਤ ਸਿੰਘ, ਜਸਦੇਵ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਦੀਪ ਸਿੰਘ ਆਦਿ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਭਗਵਾਨਪੁਰ ਟੀਮ ਵਲੋਂ ਪਿੰਡ ਸ਼ਾਹਪੁਰ, ਮਸਤਕੋਟ ਤੇ ਉਗੜੂਖੈੜਾ ਵਿਚ ਗਰੀਬ ਲੜਕੀਆਂ ਦੇ ਵਿਆਹ ਵਿਚ ਮਦਦ ਵਜੋਂ 21-21 ਹਜ਼ਾਰ ਰੁ... ਅਗਲੀ ਖ਼ਬਰ ਜੋਬਨ ਰੰਧਾਵਾ ਨੂੰ ਹਲਕਾ ਇੰਚਾਰਜ ਨਿਯੁਕਤ ਹੋਣ ’ਤੇ ਹਰਮਨਪ੍ਰੀਤ ਤਾਰਾਗਾੜ੍ਹ ਤੇ ਮਨਬੀਰ ਸਿੰਘ ਨੰਗਲ ਨੇ ਦਿੱਤੀ ਵਧਾਈ
Ad Position 24
No active advertisement