06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਸਾਇੰਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਧਾਰੀਵਾਲ, 4 ਅਗਸਤ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ, ਪਿ੍ਰੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ, ਤਰਕਸੀਲ ਸੋਚ ਅਤੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਹਾਊਸ ਵਾਈਜ਼ ਸਾਇੰਸ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 05-08-2026
ਧਾਰੀਵਾਲ, 4 ਅਗਸਤ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ, ਪਿ੍ਰੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ, ਤਰਕਸੀਲ ਸੋਚ ਅਤੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਹਾਊਸ ਵਾਈਜ਼ ਸਾਇੰਸ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਿਗਿਆਨ, ਵਾਤਾਵਰਨ, ਤਕਨਾਲੋਜੀ ਤੇ ਆਮ ਵਿਗਿਆਨ ਨਾਲ ਸੰਬੰਧਿਤ ਰੁਚਿਕਰ ਪ੍ਰਸ਼ਨ ਪੁੱਛੇ ਗਏ, ਜਿਸ ’ਚ ਫਤਿਹ ਹਾਊਸ ਨੇ ਪਹਿਲਾ, ਅਜੀਤ ਹਾਊਸ ਨੇ ਦੂਜਾ ਤੇ ਜੁਝਾਰ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ, ਸਾਰੇ ਭਾਗੀਦਾਰਾਂ ਅਤੇ ਵਿਗਿਆਨ ਵਿਭਾਗ ਨੂੰ ਸਫ਼ਲ ਆਯੋਜਨ ਲਈ ਵਧਾਈ ਦਿੱਤੀ ਅਤੇ ਜੇਤੂ ਟੀਮਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪਿ੍ਰੰਸੀਪਲ ਹਰਤਾਜ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਗਿਆਨ ਸਾਨੂੰ ਹਰ ਚੀਜ਼ ਨੂੰ ਤਰਕ ਅਤੇ ਸਬੂਤ ਦੇ ਆਧਾਰ ’ਤੇ ਸਮਝਣ ਦੀ ਪ੍ਰੇਰਣਾ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬੀ. ਡੀ. ਪੀ. ਓ. ਦਫ਼ਤਰ ਨਜ਼ਦੀਕ ਗਲੀ ’ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਲੋਕਾਂ ਦੇ ਜਾਇਜ਼ ਕੰਮ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਮੇਰੀ ਪਹਿਲੀ ਤਰਜੀਹ-ਹਰਪ੍ਰੀਤ ਸਿੰਘ ਹੈਪੀ ਪੰਨੂੰ
Ad Position 24
No active advertisement