ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ’ਚ ਕੀਤੇ ਜਾ ਰਹੇ ਵਿਕਾਸ ਕਾਰਜ ਸ਼ਾਲਾਘਾਯੋਗ-ਜਸਪ੍ਰੀਤ ਜੱਸ, ਗੁਰਪ੍ਰੀਤ ਰਾਜਾ
ਨੌਸ਼ਹਿਰਾ ਮੱਝਾ ਸਿੰਘ, 4 ਅਗਸਤ (ਰਵੀ ਭਗਤ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲਗਾਤਾਰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਹੋਣ ਕਰ ਕੇ ਸੂਬਾ ਵਾਸੀ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰ ਰਹੇ ਹਨ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜ ਸ਼ਾਲਾਘਾਯੋਗ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਪ੍ਰੀਤ ਸਿੰਘ ਜੱਸ ਤੇ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਰਾਜਾ ਨੇ ਕੀਤਾ।
ਆ
ਆਪ ਆਗੂ ਜਸਪ੍ਰੀਤ ਜੱਸ ਤੇ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਰਾਜਾ। ਤਸਵੀਰ : ਰਵੀ ਭਗਤ
05-08-2026
ਨੌਸ਼ਹਿਰਾ ਮੱਝਾ ਸਿੰਘ, 4 ਅਗਸਤ (ਰਵੀ ਭਗਤ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਲਗਾਤਾਰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਹੋਣ ਕਰ ਕੇ ਸੂਬਾ ਵਾਸੀ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰ ਰਹੇ ਹਨ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਰਹਿਨੁਮਾਈ ਹੇਠ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜ ਸ਼ਾਲਾਘਾਯੋਗ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਪ੍ਰੀਤ ਸਿੰਘ ਜੱਸ ਤੇ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਰਾਜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਲੋਕਪ੍ਰਿਅਤਾ ਦਿਨੋ-ਦਿਨ ਵਧ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਕਲਸੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਿੰਡਾਂ ਦੇ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਜਲਦ ਹੀ ਹਲਕਾ ਵਿਕਾਸ ਦੀਆਂ ਲੀਹਾਂ ’ਤੇ ਆਵੇਗਾ।