06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਨੰਬਰਦਾਰ ਯੂਨੀਅਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ

ਫਤਹਿਗੜ੍ਹ ਚੂੜੀਆਂ, 4 ਅਗਸਤ (ਅਵਤਾਰ ਸਿੰਘ ਰੰਧਾਵਾ)-ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਨੂੰ ਮੰਗ ਪੱਤਰ ਦਿੱਤਾ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਜਾਂਗਲਾ ਅਤੇ ਤਹਿਸੀਲ ਪ੍ਰਧਾਨ ਗੁਰਭੇਜ ਸਿੰਘ ਛਿਛਰੇਵਾਲ ਨੇ ਦੱਸਿਆ ਕਿ 2022 ਵਿਚ ਮਾਨ ਸਰਕਾਰ ਵਲੋਂ ਗਾਰੰਟੀ ਦਿੱਤੀ ਗਈ ਸੀ ਕਿ ਸਰਕਾਰ ਬਣਦਿਆਂ ਹੀ ਨੰਬਰਦਾਰਾਂ ਦਾ ਮਾਣਭੱਤਾ ਦੁਗਣਾ ਕੀਤਾ ਜਾਵੇਗਾ, ਨੰਬਰਦਾਰੀ ਜੱਦੀ ਪੁਰਸ਼ੀ ਕੀਤੀ ਜਾਵੇਗੀ, ਪਰ ਲੰਮਾ ਸਮਾਂ ਬੀਤ ਜਾਣ ਉਪਰੰਤ ਵੀ ਪੰਜਾਬ ਸਰਕਾਰ ਨੇ ਬਾਰ-ਬਾਰ ਮੰਗ ਪੱਤਰ ਦੇਣ ਉਪਰੰਤ ਕੋਈ ਵੀ ਮੰਗ ਪੂਰੀ ਨਹੀਂ ਕੀਤੀ।

Ad Position 21
No active advertisement
ਅਜੀਤ ਡੈਸਕ 05-08-2026
ਫਤਹਿਗੜ੍ਹ ਚੂੜੀਆਂ, 4 ਅਗਸਤ (ਅਵਤਾਰ ਸਿੰਘ ਰੰਧਾਵਾ)-ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਨੂੰ ਮੰਗ ਪੱਤਰ ਦਿੱਤਾ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਜਾਂਗਲਾ ਅਤੇ ਤਹਿਸੀਲ ਪ੍ਰਧਾਨ ਗੁਰਭੇਜ ਸਿੰਘ ਛਿਛਰੇਵਾਲ ਨੇ ਦੱਸਿਆ ਕਿ 2022 ਵਿਚ ਮਾਨ ਸਰਕਾਰ ਵਲੋਂ ਗਾਰੰਟੀ ਦਿੱਤੀ ਗਈ ਸੀ ਕਿ ਸਰਕਾਰ ਬਣਦਿਆਂ ਹੀ ਨੰਬਰਦਾਰਾਂ ਦਾ ਮਾਣਭੱਤਾ ਦੁਗਣਾ ਕੀਤਾ ਜਾਵੇਗਾ, ਨੰਬਰਦਾਰੀ ਜੱਦੀ ਪੁਰਸ਼ੀ ਕੀਤੀ ਜਾਵੇਗੀ, ਪਰ ਲੰਮਾ ਸਮਾਂ ਬੀਤ ਜਾਣ ਉਪਰੰਤ ਵੀ ਪੰਜਾਬ ਸਰਕਾਰ ਨੇ ਬਾਰ-ਬਾਰ ਮੰਗ ਪੱਤਰ ਦੇਣ ਉਪਰੰਤ ਕੋਈ ਵੀ ਮੰਗ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿੰਦੇ ਹਨ ਕਿ ਪੰਜਾਬ ਸਰਕਾਰ ਨੇ ਵਾਅਦੇ ਅਨੁਸਾਰ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ, ਜਦਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ ਨੰਬਰਦਾਰਾਂ ਵਲੋਂ ਪੰਜਾਬ ਸਰਕਾਰ ਦੀ ਹਮਾਇਤ ਕੀਤੀ ਗਈ ਸੀ, ਫਿਰ ਵੀ ਨੰਬਰਦਾਰ ਯੂਨੀਅਨ ਦੀ ਕੋਈ ਮੰਗ ਨਹੀਂ ਪੂਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸ: ਪ੍ਰਤਾਪ ਸਿੰਘ ਬਾਜਵਾ ਨੂੰ ਨੰਬਰਦਾਰ ਯੂਨੀਅਨ ਵਲੋਂ ਭਰੋਸਾ ਦਿੱਤਾ ਜਾਂਦਾ ਹੈ ਕਿ ਜੇਕਰ ਕਾਂਗਰਸ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਤਾਂ ਨੰਬਰਦਾਰ ਯੂਨੀਅਨ ਵਲੋਂ ਚੋਣਾਂ ਦੌਰਾਨ ਉਨ੍ਹਾਂ ਦੀ ਹਮਾਇਤ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਸ: ਬਾਜਵਾ ਅੱਗੇ ਅਪੀਲ ਕੀਤੀ ਕਿ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਸਬੰਧੀ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਜਾਂਗਲਾ, ਤਹਿਸੀਲ ਪ੍ਰਧਾਨ ਗੁਰਭੇਜ ਸਿੰਘ, ਸਰਪ੍ਰਸਤ ਨਵਦੀਪ ਸਿੰਘ ਸ਼ੇਰਾ ਫੱਤੇਵਾਲ, ਨੰਬਰਦਾਰ ਵੱਸਣ ਸਿੰਘ ਕਾਦੀਆਂ, ਰਜਿੰਦਰ ਸਿੰਘ ਕਾਲਾ ਅਫਗਾਨਾ, ਪ੍ਰਗਟ ਸਿੰਘ ਡੁਲਟ, ਹਰਭਜਨ ਸਿੰਘ ਤਹਿਸੀਲ ਪ੍ਰਧਾਨ ਬਟਾਲਾ, ਹਰਵਿੰਦਰ ਸਿੰਘ ਘਣੀਆ, ਸੋਨੂੰ ਕਿਲਾ ਦੇਸਾ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਜਗਰਾਈਆਂ ’ਚ ਸਮੂਹ ਦੁਕਾਨਦਾਰਾਂ ਵਲੋਂ 11 ਮੈਂਬਰੀ ਕਮੇਟੀ ਬਣਾਈ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ’ਚ ਕੀਤੇ ਜਾ ਰਹੇ ਵਿਕਾਸ ਕਾਰਜ ਸ਼ਾਲਾਘਾਯੋਗ-ਜਸਪ੍ਰੀਤ ਜੱਸ, ਗੁਰਪ੍ਰੀਤ ਰਾਜਾ
Ad Position 24
No active advertisement