ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟਸਐਪ ਨੰਬਰ ਜਾਰੀ
ਮੁੱਖ ਖੇਤੀਬਾੜੀ ਅਫ਼ਸਰ ਦੇ ਦਫਤਰ ਵਿਖੇ ਸ਼ਿਕਾਇਤ ਸੈੱਲ ਕੀਤਾ ਸਥਾਪਿਤ
ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨੂੰ ਖਾਦਾਂ ਦੇ ਸਬੰਧੀ ਦਰਪੇਸ਼ ਆ ਰਹੀਆ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ ਸੀ।
ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨੂੰ ਖਾਦਾਂ ਦੇ ਸਬੰਧੀ ਦਰਪੇਸ਼ ਆ ਰਹੀਆ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ ਸੀ। ਉਨ੍ਹਾਂ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਮੁੱਖ ਖੇਤੀਬਾੜੀ ਅਫ਼ਸਰ ਵਲੋ ਖਾਦਾਂ ਦੀਆ ਸ਼ਿਕਾਇਤਾ ਸਬੰਧੀ ਵਟਸਐਪ ਨੰਬਰ 98781-66525 ਜਾਰੀ ਕੀਤਾ ਗਿਆ ਹੈ। ਕਿਸਾਨ ਵੀਰ ਫੋਨ ਕਾਲ ਜਾਂ ਵਟਸਐਪ ਮੈਸਜ਼ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਸਮੂਹ ਖਾਦ ਵਿਕਰੇਤਾਵਾਂ ਨੂੰ ਕਿਹਾ ਕਿ ਖਾਦਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ (ਹੋਰ ਬਲੌਤੀ ਖੇਤੀ ਸਮੱਗਰੀ) ਨਾ ਕੀਤੀ ਜਾਵੇ। ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਹੀ ਖਾਦਾਂ ਦਿੱਤੀਆ ਜਾਣ। ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਦੁਕਾਨਾਂ ਉੱਪਰ ਖਾਦਾਂ ਦੇ ਸਟਾਕ ਬੋਰਡ ਲਗਾਉਣੇ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਖਾਦ ਵਿਕਰੇਤਾਵਾਂ ਦੀਆਂ ਅਚਨਚੇਤ ਚੈਕਿੰਗਾਂ ਕੀਤੀਆਂ ਜਾਣ, ਚੈਕਿੰਗ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਖਾਦ ਵਿਕਰੇਤਾਵਾਂ ਖਿਲਾਫ ਖਾਦ ਕੰਟਰੋਲ ਆਰਡਰ 1985 ਅਧੀਨ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।