06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਸੋਸ਼ਲ ਕਰਮਚਾਰੀ ਯੂਨੀਅਨ ਨੇ ਨਿਗਰਾਨ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ

ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਸੋਸ਼ਲ ਕਰਮਚਾਰੀ ਯੂਨੀਅਨ ਵਲੋਂ ਹੱਕੀ ਮੰਗਾਂ ਸਬੰਧੀ ਨਿਗਰਾਨ ਇੰਜੀਨੀਅਰ ਚਰਨਦੀਪ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਵੀ ਯੂਨੀਅਨ ਕਾਰਜ਼ਕਾਰੀ ਇੰਜੀਨਿਅਰਾਂ ਨੂੰ ਮੰਗ ਪੱਤਰ ਸੌਂਪੇ ਗਏ ਸਨ।

Ad Position 21
No active advertisement
ਅਜੀਤ ਡੈਸਕ 05-08-2026
ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਸੋਸ਼ਲ ਕਰਮਚਾਰੀ ਯੂਨੀਅਨ ਵਲੋਂ ਹੱਕੀ ਮੰਗਾਂ ਸਬੰਧੀ ਨਿਗਰਾਨ ਇੰਜੀਨੀਅਰ ਚਰਨਦੀਪ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਵੀ ਯੂਨੀਅਨ ਕਾਰਜ਼ਕਾਰੀ ਇੰਜੀਨਿਅਰਾਂ ਨੂੰ ਮੰਗ ਪੱਤਰ ਸੌਂਪੇ ਗਏ ਸਨ। ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ਕਿ 7 ਅਗਸਤ ਤੋਂ ਸਰਕਲ ਪੱਧਰ ’ਤੇ ਧਰਨੇ ਮੁਜਾ਼ਹਰੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਹਿਕਮੇ ’ਚ ਕੰਮ ਕਰਦੇ ਬੀ.ਆਰ.ਸੀ, ਸੀ.ਡੀ.ਐਸ, ਆਈ.ਈ.ਸੀ ਕਰਮਚਾਰੀਆ ਦਾ ਵਿਭਾਗ ਤੇ ਸਰਕਾਰ ਨੇ ਲੰਬੇ ਸਮੇਂ ਤੋਂ ਮਿਲ ਰਿਹਾ ਸਫ਼ਰੀ ਭੱਤਾ, ਮੋਬਾਈਲ ਭੱਤਾ, ਸਪੈਸ਼ਲ ਭੱਤਾ ਤੇ ਸਾਲਾਨਾ ਤਨਖ਼ਾਹ ਨਾਲ ਲੱਗਦਾ ਇੰਕਰੀਮੈਂਟ ਵੀ ਬੰਦ ਕੀਤਾ ਹੈ ਜੋ ਕਿ ਕਈ ਮੀਟਿੰਗਾਂ ਤੋਂ ਬਾਅਦ ਵੀ ਮਹਿਕਮੇ ਦੇ ਉੱਚ ਅਧਿਕਾਰੀ ਤੇ ਮੰਤਰੀਆਂ ਵਲੋਂ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ 12 ਅਗਸਤ ਤੋਂ ਪਹਿਲਾਂ ਵਿਭਾਗ ਤੇ ਸਰਕਾਰ ਨੇ ਇਹ ਸਾਰੇ ਭੱਤੇ ਜਾਰੀ ਨਾ ਕੀਤੇ ਤਾਂ 12 ਅਗਸਤ ਨੂੰ ਵੱਡੇ ਪੱਧਰ ’ਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਦੇ ਘਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ ਅਤੇ ਇਸ ਤੋਂ ਪਹਿਲਾਂ ਗੁਪਤ ਐਕਸ਼ਨ ਵੀ ਉਲੀਕੇ ਜਾਣਗੇ। ਇਸ ਦੌਰਾਨ ਜੇਕਰ ਕਿਸੇ ਸਾਥੀ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਮਹਿਕਮੇ ਦੇ ਉੱਚ ਅਧਿਕਾਰੀ ਤੇ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਗੁਰਦਾਸਪੁਰ, ਪਠਾਨਕੋਟ, ਬਟਾਲਾ, ਕਾਹਨੂੰਵਾਨ, ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ, ਦੀਨਾਨਗਰ ਆਦਿ ਦੇ ਗੁਰਦਾਸਪੁਰ ਸਰਕਲ ਅਧੀਨ ਆਉਂਦੇ ਸਾਰੇ ਬਲਾਕਾਂ ਦੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਨੇ ਕੀਤਾ ਸਿਰਤੋੜ ਵਿਕਾਸ, ਵਿਰੋਧੀ ਸਿਰਫ ਲਾਅਰੇ ਲਗਾਉਂਦੇ ਰਹੇ-ਚੇਅ. ਬਾਠ ਝੰਗੀ ਅਗਲੀ ਖ਼ਬਰ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟਸਐਪ ਨੰਬਰ ਜਾਰੀ ਮੁੱਖ ਖੇਤੀਬਾੜੀ ਅਫ਼ਸਰ ਦੇ ਦਫਤਰ ਵਿਖੇ ਸ਼ਿਕਾਇਤ ਸੈੱਲ ਕੀਤਾ ਸਥਾਪਿਤ
Ad Position 24
No active advertisement