ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਿਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
ਅਲੀਵਾਲ, 4 ਅਗਸਤ (ਸੁੱਚਾ ਸਿੰਘ ਬੁੱਲੋਵਾਲ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ’ਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਰਵਾਇਤੀ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਦਾ ਸਮੁੱਚਾ ਵਾਤਾਵਰਣ ਪੰਜਾਬੀ ਸੱਭਿਆਚਾਰ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ। ਸਮਾਗਮ ਦੀ ਆਰੰਭਤਾ ਸਕੂਲ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਤੇ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਦੇ ਸਹਿਯੋਗ ਨਾਲ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਅਲੀਵਾਲ, 4 ਅਗਸਤ (ਸੁੱਚਾ ਸਿੰਘ ਬੁੱਲੋਵਾਲ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ’ਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਰਵਾਇਤੀ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਦਾ ਸਮੁੱਚਾ ਵਾਤਾਵਰਣ ਪੰਜਾਬੀ ਸੱਭਿਆਚਾਰ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ। ਸਮਾਗਮ ਦੀ ਆਰੰਭਤਾ ਸਕੂਲ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਤੇ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਦੇ ਸਹਿਯੋਗ ਨਾਲ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਤੀਆਂ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਰਵਾਇਤੀ ਪੰਜਾਬੀ ਸੱਭਿਆਚਾਰਕ ਗਤੀਵਿਧੀਆਂ ਨਾਲ ਹੋਈ। ਵਿਦਿਆਰਥਣਾਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿਚ ਸੱਜ ਕੇ ਤੀਆਂ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ। ਪੰਜਾਬੀ ਸੂਟ, ਫੁੱਲਕਾਰੀ, ਪਰਾਂਦੇ, ਚੂੜੀਆਂ ਤੇ ਰਵਾਇਤੀ ਗਹਿਣਿਆਂ ਨਾਲ ਸੱਜੀਆਂ ਵਿਦਿਆਰਥਣਾਂ ਨੇ ਪੂਰੇ ਸਕੂਲ ਦੇ ਮਾਹੌਲ ਨੂੰ ਤਿਉਹਾਰ ਦੇ ਰੰਗ ਵਿਚ ਰੰਗ ਦਿੱਤਾ। ਵਿਦਿਆਰਥੀਆਂ ਵਲੋਂ ਪੰਜਾਬੀ ਲੋਕ-ਗੀਤਾਂ, ਗਿੱਧੇ ਅਤੇ ਬੋਲੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ, ਜਿਨ੍ਹਾਂ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਤੀਆਂ ਦੇ ਸਮਾਗਮ ਨੂੰ ਹੋਰ ਵੀ ਦਿਲਚਸਪ ਤੇ ਯਾਦਗਾਰ ਬਣਾਉਣ ਲਈ ਸਕੂਲ ਵਿਚ ਹਾਊਸ ਵਾਈਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਰਚਨਾਤਮਕਤਾ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਪੰਜਾਬੀ ਸੱਭਿਆਚਾਰਕ ਪਹਿਰਾਵਾ, ਗਿੱਧਾ, ਬੋਲੀਆਂ, ਸਜਾਵਟ, ਮਹਿੰਦੀ, ਪਰਾਂਦਾ ਸਜਾਉਣ ਤੇ ਹੋਰ ਰਵਾਇਤੀ ਗਤੀਵਿਧੀਆਂ ਨੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣਾਇਆ। ਇਸ ਸ਼ਾਨਦਾਰ ਸੱਭਿਆਚਾਰਕ ਸਮਾਗਮ ਨੂੰ ਸਫਲ ਬਣਾਉਣ ਵਿਚ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਰਵਿੰਦਰ ਕੌਰ, ਪਲਵਿੰਦਰ ਕੌਰ, ਪ੍ਰਿਤਪਾਲ ਕੌਰ, ਜਗਜੀਤ ਕੌਰ, ਮਨਜੀਤ ਕੌਰ, ਰਮਨਦੀਪ ਕੌਰ, ਬਲਜਿੰਦਰ ਕੌਰ, ਸਮਾਨ ਕੌਰ, ਰਾਜਵਿੰਦਰ ਕੌਰ, ਨਿਰਮਲਾ ਕੌਰ, ਅਨਮੋਲਦੀਪ ਕੌਰ, ਹਰਜੀਤ ਕੌਰ, ਜਸਬਿੰਦਰ ਕੌਰ, ਸੰਦੀਪ ਕੌਰ, ਰਮਨ ਸਿੰਘ, ਸੁਰਜੀਤ ਸਿੰਘ, ਅੰਜੂ ਬਾਲਾ, ਕੀਰਤੀ, ਕਨਿਕਾ, ਮਧੂ, ਰਾਹੁਲ ਗਿੱਲ, ਹੀਨਾ, ਜਸਪ੍ਰੀਤ (ਹਾਊਸ ਇੰਚਾਰਜ), ਰਾਮਨਦੀਪ, ਜਸਪਾਲ ਕੌਰ, ਰਾਹੁਲ ਕੁਮਾਰ, ਪ੍ਰੀਤੀ, ਮਨਜਿੰਦਰ ਤੇ ਗੁਰਪ੍ਰੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ।