ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 10 ਅਗਸਤ ਨੂੰ ਫ਼ਤਹਿਗੜ੍ਹ ਚੂੜੀਆਂ ’ਚ ਹੋਵੇਗਾ ਰੋਸ ਮੁਜ਼ਾਹਰਾ-ਜ਼ਿਲ੍ਹਾ ਪ੍ਰਧਾਨ ਮੰਜਿਆਂਵਾਲੀ
ਫਤਹਿਗੜ੍ਹ ਚੂੜੀਆਂ, 4 ਅਗਸਤ (ਅਵਤਾਰ ਸਿੰਘ ਰੰਧਾਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ’ਚ ਪਿੰਡ ਮੰਜਿਆਂਵਾਲੀ ਵਿਖੇ ਇਕੱਤਰਤਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 10 ਅਗਸਤ ਨੂੰ ਭਾਰਤ-ਅਮਰੀਕਾ ਟੈਕਸ ਮੁਕਤ ਸਮਝੌਤਾ ਰੱਦ ਕਰਨ, ਐਮਐਸਪੀ ਖਰੀਦ ਗਾਰੰਟੀ ਕਾਨੂੰਨ ਲਾਗੂ ਕਰਨ, ਨਵੀਂ ਲੈਂਡ ਪੂਲਿੰਗ ਨੀਤੀ ਰੱਦ ਕਰਨ, ਸਾਫ ਪੀਣ ਵਾਲਾ ਪਾਣੀ ਘਰਾਂ ਤੱਕ ਪਹੁੰਚਾਇਆ ਜਾਵੇ, ਹਰ ਖੇਤਰ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇ, ਕਰਜ਼ਾ ਮੋੜਨ ਤੋਂ ਅਸਮਰੱਥ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ, ਬਿਜਲੀ ਬਿੱਲ ਰੱਦ ਕਰਨ ਸਬੰਧੀ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ ਸਬੰਧੀ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਹੈਡ ਕੁਆਰਟਰਾਂ ਤੇ ਤਹਿਸੀਲ ਕੇਂਦਰਾਂ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਫਤਹਿਗੜ੍ਹ ਚੂੜੀਆਂ, 4 ਅਗਸਤ (ਅਵਤਾਰ ਸਿੰਘ ਰੰਧਾਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ’ਚ ਪਿੰਡ ਮੰਜਿਆਂਵਾਲੀ ਵਿਖੇ ਇਕੱਤਰਤਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 10 ਅਗਸਤ ਨੂੰ ਭਾਰਤ-ਅਮਰੀਕਾ ਟੈਕਸ ਮੁਕਤ ਸਮਝੌਤਾ ਰੱਦ ਕਰਨ, ਐਮਐਸਪੀ ਖਰੀਦ ਗਾਰੰਟੀ ਕਾਨੂੰਨ ਲਾਗੂ ਕਰਨ, ਨਵੀਂ ਲੈਂਡ ਪੂਲਿੰਗ ਨੀਤੀ ਰੱਦ ਕਰਨ, ਸਾਫ ਪੀਣ ਵਾਲਾ ਪਾਣੀ ਘਰਾਂ ਤੱਕ ਪਹੁੰਚਾਇਆ ਜਾਵੇ, ਹਰ ਖੇਤਰ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇ, ਕਰਜ਼ਾ ਮੋੜਨ ਤੋਂ ਅਸਮਰੱਥ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ, ਬਿਜਲੀ ਬਿੱਲ ਰੱਦ ਕਰਨ ਸਬੰਧੀ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ ਸਬੰਧੀ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਹੈਡ ਕੁਆਰਟਰਾਂ ਤੇ ਤਹਿਸੀਲ ਕੇਂਦਰਾਂ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਹੀ ਸਬੰਧ ਵਿਚ ਫਤਹਿਗੜ੍ਹ ਚੂੜੀਆਂ ਦੇ ਐਸਡੀਐਮ ਦਫਤਰ ਵੱਲ ਨੂੰ ਵੱਡੀ ਗਿਣਤੀ ਵਿਚ ਕਿਸਾਨਾਂ ਸਮੇਤ ਰੋਸ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਦਲਜੀਤ ਸਿੰਘ, ਕਰਨੈਲ ਸਿੰਘ, ਨਿਸ਼ਾਨ ਸਿੰਘ, ਦਿਲਬਾਗ ਸਿੰਘ, ਬਲਵਿੰਦਰ ਸਿੰਘ, ਸੁੱਚਾ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ, ਪ੍ਰਤਾਪ ਸਿੰਘ, ਪ੍ਰਦੀਪ ਸਿੰਘ, ਰਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ।